ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੈਂਪ ਦਾ 350 ਲੋਕਾਂ ਨੇ ਲਿਆ ਲਾਭ

ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੈਂਪ ਦਾ 350 ਲੋਕਾਂ ਨੇ ਲਿਆ ਲਾਭ

ਗੁਰਦਾਸਪੁਰ: ਸ਼੍ਰੀ ਗੁਰੂ ਗੋਬਿੰਦ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਕਲੀਨਿਕਲ ਲੈਬਾਰਟਰੀ ਅਤੇ ਈਸੀਜੀ ਸੈਂਟਰ ਦੇ ਵਿਹੜੇ ਵਿੱਚ ਚਲਾਏ ਜਾ ਰਹੇ ਚਾਰ ਰੋਜ਼ਾ ਸੰਪੂਰਨ ਬਾਡੀ ਹੈਲਥ ਪ੍ਰੋਫਾਈਲ ਟੈਸਟ ਪੈਕੇਜ ਕੈਂਪ ਦੇ ਆਖਰੀ ਦਿਨ ਸ਼ਹਿਰ ਦੇ ਨਾਮਵਰ ਵਪਾਰੀ ਇੰਦਰਜੀਤ ਸਿੰਘ (ਕੰਵਲ ਮਠਿਆਈ ਅਤੇ ਅੰਬੂਜਾ ਸੀਮਿੰਟ ਵਿਕਰੇਤਾ) ਅਤੇ ਸੇਵਾਮੁਕਤ ਪ੍ਰਿੰਸੀਪਲ ਹਰਜੀਤ ਸਿੰਘ ਨੇ ਸ਼ਿਰਕਤ ਕੀਤੀ। ਕੈਂਪ ਵਿੱਚ ਪਹੁੰਚਣ ’ਤੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦਾ ਸੁਸਾਇਟੀ ਮੈਂਬਰਾਂ ਵੱਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਸੁਸਾਇਟੀ ਦੇ ਪ੍ਰਧਾਨ ਸੁਨੀਲ ਮਹਾਜਨ (ਸੋਨੂੰ) ਅਤੇ ਪ੍ਰੋਜੈਕਟ ਨਾਲ ਸਬੰਧਤ ਮੈਂਬਰਾਂ ਨੇ ਦੀਪ ਜਲਾ ਕੇ ਅਤੇ ਵੰਦੇ ਮਾਤਰਮ ਦੇ ਗਾਇਨ ਉਪਰੰਤ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕਰਕੇ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਨੀਲ ਮਹਾਜਨ ਨੇ ਇੱਥੇ ਚੱਲ ਰਹੇ ਕੰਪਲੀਟ ਬਾਡੀ ਹੈਲਥ ਪ੍ਰੋਫਾਈਲ ਟੈਸਟ ਪੈਕੇਜ ਕੈਂਪ ਅਤੇ ਕੀਤੇ ਜਾ ਰਹੇ ਹੋਰ ਕੰਮਾਂ ਦਾ ਵੇਰਵਾ ਦਿੱਤਾ। ਰਮੇਸ਼ ਸਲਹੋਤਰਾ ਨੇ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਕਲੀਨਿਕਲ ਲੈਬਾਰਟਰੀ, ਈਸੀਜੀ ਸੈਂਟਰ ਅਤੇ ਐਂਬੂਲੈਂਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਹਰ ਤਰ੍ਹਾਂ ਦੇ ਟੈਸਟਾਂ ਅਤੇ ਉਨ੍ਹਾਂ ਦੀ ਭਰੋਸੇਯੋਗਤਾ ਬਾਰੇ ਦੱਸਿਆ। ਮੁੱਖ ਮਹਿਮਾਨ ਇੰਦਰਜੀਤ ਸਿੰਘ ਨੇ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਪਣਾ ਵੱਡਮੁੱਲਾ ਆਰਥਿਕ ਸਹਿਯੋਗ ਵੀ ਦਿੱਤਾ। ਵਿਸ਼ੇਸ਼ ਮਹਿਮਾਨ ਪ੍ਰਿੰਸੀਪਲ ਹਰਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਭਾਰਤ ਵਿਕਾਸ ਪ੍ਰੀਸ਼ਦ ਦੀਆਂ ਸਾਰੀਆਂ ਸ਼ਾਖਾਵਾਂ ਨੂੰ ਅਜਿਹੇ ਹੋਰ ਪ੍ਰੋਜੈਕਟ ਕਰਨ ਲਈ ਪ੍ਰੇਰਿਤ ਕੀਤਾ। ਲੈਬਾਰਟਰੀ ਇੰਚਾਰਜ ਸ਼ਿਵ ਗੌਤਮ ਨੇ ਦੱਸਿਆ ਕਿ ਇਸ ਸੁਸਾਇਟੀ ਵੱਲੋਂ ਸਮੂਹ ਮੈਂਬਰਾਂ, ਪਤਵੰਤਿਆਂ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹੋਰ ਸਮਾਜ ਸੇਵੀ ਕਾਰਜ ਵੀ ਕੀਤੇ ਜਾਣਗੇ। ਕੈਂਪ ਦਾ 350 ਤੋਂ ਵੱਧ ਲੋਕਾਂ ਨੇ ਲਾਭ ਉਠਾਇਆ। ਸੁਸਾਇਟੀ ਵੱਲੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਸਿਟੀ ਬ੍ਰਾਂਚ ਦੇ ਸਕੱਤਰ ਸ਼ੈਲੇਂਦਰ ਭਾਸਕਰ ਨੇ ਸਟੇਜ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਜਨ ਗਣ ਮਨ ਦੇ ਗਾਇਨ ਨਾਲ ਹੋਈ।