Daily Suraj

ਪੰਜਾਬੀ

ਲੁਧਿਆਣਾ 'ਚ ਦਰਦਨਾਕ ਹਾਦਸਾ: ਸਕੂਲ ਬੱਸ ਹੇਠਾਂ ਆਉਣ ਨਾਲ ਢਾਈ ਸਾਲਾ ਬੱਚੇ ਦੀ ਮੌਤ

15 Jul, 2026 12:41 PM

ਲੁਧਿਆਣਾ ਦੇ ਕੋਹਾੜਾ ਖੇਤਰ ਅਧੀਨ ਪੈਂਦੇ ਸ਼ਾਲੂ ਪਿੰਡ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਢਾਈ ਸਾਲ ਦੇ ਮਾਸੂਮ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚਾ ਆਪਣੀ ਮਾਂ ਨਾਲ ਵੱਡੀ ਭੈਣ ਨੂੰ ਸਕੂਲ ਬੱਸ ਵਿੱਚ ਬਿਠਾਉਣ ਲਈ ਘਰ ਤੋਂ ਬਾਹਰ ਆਇਆ ਹੋਇਆ ਸੀ। ਜਾਣਕਾਰੀ ਅਨੁਸਾਰ, ਇੱਕ ਨਿੱਜੀ ਸਕੂਲ ਦੀ ਬੱਸ ਨੇ ਮਾਸੂਮ ਸਮਰਦੀਪ ਨੂੰ ਕੁਚਲ ਦਿੱਤਾ। ਬੱਸ ਦਾ ਅੱਗਲਾ ਅਤੇ ਪਿਛਲਾ ਦੋਵੇਂ ਟਾਇਰ ਬੱਚੇ ਦੇ ਉੱਪਰੋਂ ਲੰਘ ਗਏ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨੇ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ। ਘਟਨਾ ਤੋਂ ਬਾਅਦ ਬੱਸ ਡਰਾਈਵਰ ਨੇ ਮੌਕੇ ਤੋਂ ਬੱਸ ਲੈ ਕੇ ਨਿਕਲਣ ਦੀ ਕੋਸ਼ਿਸ਼ ਕੀਤੀ, ਪਰ ਪਿੰਡ ਵਾਸੀਆਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਮੁੱਢਲੀ ਜਾਣਕਾਰੀ ਮੁਤਾਬਕ ਡਰਾਈਵਰ ਕੋਲ ਵੈਧ ਡਰਾਈਵਿੰਗ ਲਾਇਸੈਂਸ ਨਹੀਂ ਸੀ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਕੂਮਕਲਾਂ ਥਾਣੇ ਦੇ ਹੈੱਡ ਕਾਂਸਟੇਬਲ ਜਗਤਾਰ ਸਿੰਘ ਨੇ ਦੱਸਿਆ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਡਰਾਈਵਰ ਕੋਲ ਵੈਧ ਲਾਇਸੈਂਸ ਨਾ ਹੋਣ ਜਾਂ ਲਾਪਰਵਾਹੀ ਦੀ ਪੁਸ਼ਟੀ ਹੁੰਦੀ ਹੈ ਤਾਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Latest News