ਅੰਮ੍ਰਿਤਸਰ ਅਦਾਲਤ ਵੱਲੋਂ ਅਕਾਸ਼ਦੀਪ ਨੂੰ 5 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਅੰਮ੍ਰਿਤਸਰ ਅਦਾਲਤ ਵੱਲੋਂ ਅਕਾਸ਼ਦੀਪ ਨੂੰ 5 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਅੰਮ੍ਰਿਤਸਰ : ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਭੰਨਤੋੜ ਦੇ ਮਾਮਲੇ ਵਿੱਚ ਅੰਮ੍ਰਿਤਸਰ ਦੀ ਅਦਾਲਤ ਨੇ ਮੁਲਜ਼ਮ ਅਕਾਸ਼ਦੀਪ ਨੂੰ 5 ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਿਸ ਪਾਸੇ ਤੋਂ ਹੋ ਰਹੀ ਪੁੱਛਗਿੱਛ ਦੌਰਾਨ ਅਕਾਸ਼ਦੀਪ ਨੇ ਇੱਕ ਵੱਡਾ ਖੁਲਾਸਾ ਕੀਤਾ ਹੈ, ਜਿਸ ਨੇ ਜਾਂਚ ऐਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ।

ਪੁਲਿਸ ਅਧਿਕਾਰੀਆਂ ਅਨੁਸਾਰ, ਅਕਾਸ਼ਦੀਪ ਕੋਲੋਂ 1 ਹੋਰ ਤਿਰੰਗਾ ਝੰਡਾ ਵੀ ਮਿਲਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਇਹ ਝੰਡਾ ਬਠਿੰਡਾ 'ਚ ਜਲਾਉਣ ਦੀ ਯੋਜਨਾ ਬਣਾ ਰਿਹਾ ਸੀ। ਇਸ ਤੋਂ ਇਲਾਵਾ, ਪੁਲਿਸ ਇਸ ਗਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਸ ਘਟਨਾ ਦੇ ਪਿੱਛੇ ਹੋਰ ਕੌਣ-ਕੌਣ ਸ਼ਾਮਲ ਹੋ ਸਕਦੇ ਹਨ ਅਤੇ ਕੀ ਇਹ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਹੋਰ ਗੰਭੀਰ ਖੁਲਾਸੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਸਮਾਜਿਕ ਸਦਭਾਵਨਾ ਨੂੰ ਖਤਮ ਕਰਨ ਦੀ ਕੋਸ਼ਿਸ਼ ਵਜੋਂ ਵੇਖਿਆ ਜਾ ਰਿਹਾ ਹੈ, ਜਿਸਦੇ ਕਾਰਨ ਕਾਨੂੰਨੀ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।

ਸਥਾਨਕ ਲੋਕਾਂ ਅਤੇ ਸਮਾਜਿਕ ਜਥੇਬੰਦੀਆਂ ਨੇ ਇਸ ਘਟਨਾ ਦੀ ਤਿੱਖੀ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

#AmbedkarStatue #AmritsarCourt #PoliceRemand #Akaashdeep #BreakingNews #PunjabPolice #CrimeNews #JusticeForAmbedkar #IndianLaw #SocialHarmony