Daily Suraj

ਪੰਜਾਬੀ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲੱਗੀਆਂ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ ਪਾਰੋਵਾਲ ਦੀਆਂ ਤਸਵੀਰਾਂ

22 Oct, 2020 05:30 AM

ਅੰਮ੍ਰਿਤਸਰ, 22 ਅਕਤੂਬਰ - ਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਭਾਈ ਮਹਿੰਗਾ ਸਿੰਘ ਬੱਬਰ ਅਤੇ ਭਾਈ ਅਵਤਾਰ ਸਿੰਘ ਪਾਰੋਵਾਲ ਦੀਆਂ ਤਸਵੀਰਾਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀਆਂ ਗਈਆਂ। ਇਸ ਮੌਕੇ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਕੀਤੇ ਜਾਣ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਦਾ ਕੀਤੀ। ਇਸ ਮੌਕੇ ਅਲਵਿੰਦਰਪਾਲ ਸਿੰਘ ਪੱਖੋਕੇ, ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਮੁਖਤਾਰ ਸਿੰਘ ਚੀਮਾ, ਦਿਲਜੀਤ ਸਿੰਘ ਬੇਦੀ, ਰਾਜਿੰਦਰ ਸਿੰਘ ਰੂਬੀ ਸਮੇਤ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Posted By: Daily Suraj Bureau

Latest News