ਰੂਪਨਗਰ ਪੁਲਿਸ ਨੇ 11 ਹੱਤਿਆਵਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਮਲੈਂਗਿਕ ਨੂੰ ਕੀਤਾ ਗ੍ਰਿਫ਼ਤਾਰ

ਰੂਪਨਗਰ ਪੁਲਿਸ ਨੇ 11 ਹੱਤਿਆਵਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਮਲੈਂਗਿਕ ਨੂੰ ਕੀਤਾ ਗ੍ਰਿਫ਼ਤਾਰ

ਰੂਪਨਗਰ : ਰੂਪਨਗਰ ਪੁਲਿਸ ਨੇ 11 ਹੱਤਿਆਵਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਮਲੈਂਗਿਕ ਵਿਅਕਤੀ ਰਾਮ ਸਰੂਪ ਉਰਫ ਸੋਢੀ ਪਿੰਡ ਚੌੜਾ ਥਾਣਾ ਗੜਸ਼ਸੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਰਾਮ ਸਰੂਪ ਉਰਫ਼ ਸੋਢੀ ਕਾਰ ਅਤੇ ਮੋਟਰਸਾਇਕਲ ਚਾਲਕਾਂ ਨੂੰ ਲਿਫਟ ਲੈ ਕੇ ਉਨ੍ਹਾਂ ਨਾਲ ਸਰੀਰਕ ਸਬੰਧ ਬਣਾਉਦਾ ਸੀ ਅਤੇ ਬਾਅਦ ਵਿਚ ਉਨ੍ਹਾਂ ਨਾਲ ਲੁੱਟ ਖੋਹ ਕਰ ਕੇ ਕਤਲ ਕਰ ਦਿੰਦਾ ਸੀ। ਸੋਮਵਾਰ ਨੂੰ ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 18 ਅਗਸਤ 2024 ਨੂੰ ਮਨਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਵਾਰਡ ਨੰਬਰ 03, ਮੁਹੱਲਾ ਬਾਲਮੀਕੀ, ਕੀਰਤਪੁਰ ਸਾਹਿਬ ਉਮਰ ਕਰੀਬ 37 ਸਾਲ, ਜੋ ਕਿ ਟੋਲ ਪਲਾਜਾ ਮੋੜਾ ਵਿਖੇ ਚਾਹ ਪਾਣੀ ਪਿਲਾਉਣ ਦਾ ਕੰਮ ਕਰਦਾ ਸੀ। ਜਿਸ ਦੀ ਮਨਾਲੀ ਰੋਡ, ਜੀਓ ਪੈਟਰੋਲ ਪੰਪ ਦੇ ਸਾਹਮਣੇ ਝਾੜੀਆਂ ਵਿੱਚੋਂ ਲਾਸ਼ ਮਿਲੀ ਸੀ, 'ਤੇ ਕਾਰਵਾਈ ਕਰਦਿਆਂ 19ਅਗਸਤ ਨੂੰ ਮਾਮਲਾ ਨੰਬਰ 79 ਦਰਜ ਕਰ ਕੇ ਛਾਣਬੀਣ ਸ਼ੁਰੂ ਕੀਤੀ ਸੀ । ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਕੀਤੀ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਇਸ ਵਾਰਦਾਤ ਤੋਂ ਇਲਾਵਾ ਉਸ ਨੇ 10 ਹੋਰ ਵਾਰਦਾਤਾਂ ਕੀਤੀਆਂ ਹਨ, ਜਿਨਾਂ ਵਿੱਚ ਜ਼ਿਲ੍ਹਾ ਰੂਪਨਗਰ ਦੀਆਂ 2 ਕਤਲ ਦੀਆਂ ਵਾਰਦਾਤਾਂ ਵੀ ਸ਼ਾਮਲ ਹਨ।