ਕਿਸਾਨਾਂ ਦੀ ਮਹਾਂਪੰਚਾਇਤ: ਰਾਕੇਸ਼ ਟਿਕੈਤ ਦਾ ਵੱਡਾ ਬਿਆਨ

ਕਿਸਾਨਾਂ ਦੀ ਮਹਾਂਪੰਚਾਇਤ: ਰਾਕੇਸ਼ ਟਿਕੈਤ ਦਾ ਵੱਡਾ ਬਿਆਨ

ਹਰਿਆਣਾ: ਅੱਜ ਕਿਸਾਨਾਂ ਦੀਆਂ ਦੋ ਮਹਾਂਪੰਚਾਇਤਾਂ ਹੋ ਰਹੀਆਂ ਹਨ। ਇੱਕ ਖਨੌਰੀ ਬਾਰਡਰ ਤੇ ਦੂਜਾ ਹਰਿਆਣਾ ਦੇ ਟੋਹਾਣਾ ਵਿਖੇ। ਕਿਸਾਨ ਆਗੂ ਰਾਕੇਸ਼ ਟਿਕੈਤ ਟੋਹਾਣਾ ਪਹੁੰਚੇ ਹਨ ਉਨ੍ਹਾਂ ਨੇ ਇਸ ਦੌਰਾਨ ਵੱਡਾ ਬਿਆਨ ਦਿੱਤਾ ਹੈ ਉਨਾਂ ਕਿਹਾ ਕਿ “ਖਨੌਰੀ ਸਰਹੱਦ ’ਤੇ ਚੱਲ ਰਹੇ ਅੰਦੋਲਨ ਨੂੰ ਕੇਂਦਰ ਸਰਕਾਰ ਚਲਾ ਰਹੀ ਹੈ। ਕੇਂਦਰ ਇਸ ਅੰਦੋਲਨ ਨੂੰ ਲੰਮਾ ਲਿਜਾਣਾ ਚਾਹੁੰਦਾ ਹੈ। ਇਸ ਅੰਦੋਲਨ ਨਾਲ ਕਿਸਾਨ, ਸਿੱਖ ਅਤੇ ਪੰਜਾਬ ਸਰਕਾਰ ਬਦਨਾਮ ਹੋ ਰਹੇ ਹਨ ਇਸ ਅੰਦੋਲਨ ਨਾਲ ਕੇਂਦਰ ਸਰਕਾਰ ਨੂੰ ਸਿੱਧਾ ਫਾਇਦਾ ਹੋ ਰਿਹਾ ਹੈ। ਮੈਂ ਡੱਲੇਵਾਲ ਨੂੰ ਮਿਲਣ ਆਇਆ ਹਾਂ।”
ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ।