Daily Suraj

ਪੰਜਾਬੀ

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

24 Jan, 2025 05:30 AM

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਦਿੱਲੀ ’ਚ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਭੇਜੀ ਗਈ ਸੂਚੀ ਅਨੁਸਾਰ ਸਾਰੇ ਵੀਜ਼ੇ ਦੇਣ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜਥਾ ਭੇਜੇ ਜਾਣ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਵਲੋਂ ਗਏ ਇਸ ਵਫ਼ਦ ਵਿਚ ਮੁੱਖ ਸਕੱਤਰ ਤੇ ਮੈਂਬਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਮੌਜੂਦ ਸਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM