Daily Suraj

ਪੰਜਾਬੀ

ਲੋਕ ਸਭਾ ਚ ਬਾਬਾ ਅੰਬੇਡਕਰ ਬਾਰੇ ਦਿੱਤੇ ਬਿਆਨ ਖਿਲਾਫ ਕਾਂਗਰਸੀਆਂ ਨੇ ਫੂਕਿਆ ਅਮਿਤ ਸ਼ਾਹ ਦਾ ਪੁਤਲਾ

19 Dec, 2024 05:30 AM

ਗੁਰਦਾਸਪੁਰ - ਬਟਾਲਾ ਦੇ ਗਾਂਧੀ ਚੌਂਕ ਵਿੱਚ ਕਾਂਗਰਸ ਦੇ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਦੀ ਅਗੁਵਾਹੀ ਹੇਠ ਬਟਾਲਾ ਕਾਂਗਰਸ ਵਲੋਂ ਭਾਜਪਾ ਦੇ ਅਮਿਤ ਸ਼ਾਹ ਦੇ ਖਿਲਾਫ ਰੋਸ ਮਾਰਚ ਕਰਦੇ ਹੋਏ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕੇਂਦਰ ਸਰਕਾਰ ਦੇ ਖਿਲਾਫ ਜੰਮਕੇ ਨਾਅਰੇਬਾਜ਼ੀ ਵੀ ਕੀਤੀ ਗਈ ਇਸ ਮੌਕੇ ਵਿਧਾਇਕ ਤ੍ਰਿਪਤ ਰਾਜਿੰਦਰ ਬਾਜਵਾ ਅਤੇ ਬਟਾਲਾ ਨਗਰ ਨਿਗਮ ਦੇ ਮੇਅਰ ਸੁਖਦੀਪ ਸਿੰਘ ਤੇਜਾ  ਨੇ ਕਿਹਾ ਕਿ ਲੋਕ ਸਭਾ ਵਿੱਚ ਭਾਜਪਾ ਦੇ ਅਮਿਤ ਸ਼ਾਹ ਵਲੋਂ ਬਾਬਾ ਅੰਬੇਡਕਰ ਜੀ ਨੂੰ ਲੈਕੇ ਦਿੱਤੇ ਵਿਵਾਦਿਤ ਬਿਆਨ ਨੇ ਲੋਕਾਂ ਦੇ ਹਿਰਦੇ ਵਲੂੰਧਰ ਦਿੱਤੇ ਹਨ।  ਉਹਨਾਂ ਕਿਹਾ ਕਿ ਕੇਂਦਰ ਡਿਕਟੇਟਰ ਸ਼ਿਪ ਕਰਦੀ ਨਜਰ ਆ ਰਹੀ ਹੈ ਓਹਨਾ ਕਿਹਾ ਕਿ ਦੇਸ਼ ਦੇ ਹੋਮ ਮਨਿਸਟਰ ਵਲੋਂ ਇਸ ਤਰ੍ਹਾਂ ਦਾ ਬਿਆਨ ਦੇਣਾ ਸ਼ਰਮਨਾਕ ਹੈ ਓਹਨਾਂ ਕਿਹਾ ਬਾਬਾ ਅੰਬੇਡਕਰ ਐਸ ਸੀ ਬਰਾਦਰੀ ਦੀ ਪਹਿਚਾਣ ਹਨ ਉਹਨਾਂ ਕਿਹਾ ਕਿ ਐਸੇ ਬਿਆਨ ਦੇਣਾ ਐਸ ਸੀ ਵੀਰਾਂ ਨੂੰ ਨਿਸ਼ਾਨਾ ਬਨਾਉਣਾ ਹੈ ਓਹਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਪਾਲਸੀ ਬਹੁਤ ਗਲਤ ਹੈ ਉਹ ਕਿਸਾਨਾਂ ਸਮੇਤ ਪੰਜਾਬ ਨੂੰ ਨਿਸ਼ਾਨਾ ਬਣਾਕੇ ਆਡਾਨੀ ਅੰਬਾਨੀ ਨੂੰ ਫਾਇਦਾ ਦੇਣਾ ਚਾਹੁੰਦੇ ਹਨ ਓਥੇ ਹੀ ਓਹਨਾਂ ਪੰਜਾਬ ਵਿੱਚ ਥਾਣਿਆ ਤੇ ਹੋ ਰਹੇ ਗਰਨੇਡ ਹਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਤੇ ਵੀ ਨਿਸ਼ਾਨੇ ਸਾਧੇ। 

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM