ਡਰਾਈ ਡੇ ਐਕਟੀਵਿਟੀ ਦੌਰਾਨ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਓ ਸੰਬੰਧੀ ਕੀਤਾ ਜਾਗਰੂਕ
- ਸੰਗਰੂਰ
- (Asia/Kolkata)
(ਜਗਸੀਰ ਸਿੰਘ)- ਪੰਜਾਬ ਸਰਕਾਰ ਵੱਲੋਂ "ਐਂਟੀ ਡੇਂਗੂ ਕੰਪੇਨ " ਤਹਿਤ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਐਕਟੀਵਿਟੀ ਦੌਰਾਨ ਅੱਜ ਸਬ ਸੈਂਟਰ ਚੰਗਾਲ ਅਧੀਨ ਪੈਂਦੇ ਪਿੰਡ ਲਿੱਦੜਾਂ ਅਤੇ ਪਿੰਡ ਬਡਰੁੱਖਾਂ ਵਿਖੇ ਸਿਵਲ ਸਰਜਨ ਸੰਗਰੂਰ ਡਾਕਟਰ ਅਮਰਜੀਤ ਕੌਰ ਮੈਡੀਕਲ ਅਫਸਰ ਡਾਕਟਰ ਮਨੀਤਾ ਬਾਂਸਲ ਬਲਾਕ ਲੌਂਗੋਵਾਲ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਸੁਪਰਵਾਈਜਰ ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਕਰਮਚਾਰੀ ਮਨਜੀਤ ਸਿੰਘ ਅਤੇ ਜਸਵੀਰ ਸਿੰਘ ਨੇ ਘਰਾਂ ਵਿੱਚ ,ਸੱਥਾਂ ਵਿਚ ਅਤੇ ਪਿੰਡ ਦੀਆ ਸਾਂਝੀਆਂ ਥਾਵਾਂ ਤੇ ਇੱਕਠੇ ਹੋਏ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।ਇਸ ਬੁਖਾਰ ਦੇ ਮੁੱਖ ਲੱਛਣ ਤੇਜ ਸਿਰ ਦਰਦ ਅਤੇ ਬੁਖਾਰ,ਅੱਖਾ ਦੇ ਪਿਛਲੇ ਹਿੱਸੇ ਵਿੱਚ ਅਤੇ ਮਾਸ ਪੇਸ਼ੀਆਂ ਵਿਚ ਦਰਦ,ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣੀਆਂ ਅਤੇ ਜ਼ਿਆਦਾ ਹਾਲਤ ਖਰਾਬ ਹੋਣ ਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਦਾ ਵਗਣਾ ਹੈ ।ਇਸ ਦੌਰਾਨ ਲੋਕਾਂ ਨੂੰ ਦੱਸਿਆ ਕਿ ਡੇਂਗੂ ਬੁਖਾਰ ਦੀ ਭਰਮਾਰ ਨੂੰ ਅਸਾਨੀ ਨਾਲ ਜਿੱਤਿਆ ਜਾ ਸਕਦਾ ਹੈ ਜੇਕਰ ਅਸੀਂ ਇਲਾਜ ਨਾਲੋਂ ਪ੍ਰਹੇਜ਼ ਦੀਆਂ ਸੇਵਾਵਾਂ ਤੇ ਪੂਰਾ ਧਿਆਨ ਦਈਏ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰੀਏ ਕਿ ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਅਤੇ ਸਾਫ ਪਾਣੀ ਵਿੱਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਂਕੀਆਂ ਵਿਚ, ਗਮਲਿਆਂ ਵਿਚ, ਕਬਾੜ ਵਿਚ ਪਏ ਟੁੱਟੇ ਭੱਜੇ ਭਾਂਡਿਆਂ ਅਤੇ ਟਾਇਰਾ ਜਿਨਾਂ ਵਿੱਚ ਮੀਂਹ ਦਾ ਪਾਣੀ ਭਰ ਜਾਂਦਾ ਹੈ ਆਦਿ ਵਿੱਚ। ਇਸ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ।ਪਾਣੀ ਨਾਲ ਭਰੇ ਭਾਂਡਿਆਂ ਅਤੇ ਟੈਕੀਆ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ, ਹਫਤੇ ਵਿਚ ਇਕ ਵਾਰ ਕੂਲਰਾਂ ਦੇ ਪਾਣੀ ਅਤੇ ਫਰਿਜ ਦੇ ਪਿਛਲੇ ਹਿੱਸੇ ਵੇਸਟ ਪਾਣੀ ਵਾਲੀ ਟਰੇਅ ਨੂੰ ਚੰਗੀ ਤਰ੍ਹਾਂ ਸਾਫ਼ ਕਰੋ। ਡੇਂਗੂ ਫੈਲਾਉਣ ਵਾਲਾ ਮੱਛਰ ਦਿਨ ਸਮੇਂ ਕੱਟਦਾ ਹੈ ਇਸ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਾਉ ਤਾ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਸਮੇਂ ਮੱਛਰ ਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ।ਤੇਜ ਬੁਖਾਰ ਹੋਣ ਦੀ ਹਾਲਤ ਵਿੱਚ ਨੇੜੇ ਦੀ ਸਰਕਾਰੀ ਹਸਪਤਾਲ ਵਿੱਚੋ ਖੂਨ ਦੀ ਜਾਂਚ ਯਕੀਨੀ ਕਰਾਉ । ਡੇਂਗੂ ਬੁਖਾਰ ਹੋਣ ਦੀ ਹਾਲਤ ਵਿੱਚ ਪੂਰਾ ਅਰਾਮ ਕਰੋ ਜ਼ਿਆਦਾ ਮਾਤਰਾ ਵਿਚ ਤਰਲ ਪਦਾਰਥ ਲਵੋ ਅਤੇ ਸਿਰਫ ਪੈਰਾਸੀਟਾਮੋਲ ਹੀ ਲਵੋ ਅਤੇ ਜੇਕਰ ਫਿਰ ਵੀ ਬੁਖਾਰ ਨਹੀਂ ਠੀਕ ਹੋ ਰਿਹਾ ਤਾ ਨੇੜੇ ਦੀ ਸਰਕਾਰੀ ਸੰਸਥਾ (ਹਸਪਤਾਲ) ਵਿੱਚੋ ਇਸ ਦਾ ਇਲਾਜ ਕਰਵਾਉਣਾ ਚਾਹੀਦਾ ਹੈ। ।ਇਸ ਐਕਟੀਵਿਟੀ ਦੌਰਾਨ ਆਸ਼ਾ ਵਰਕਰ ਅੰਗਰੇਜ਼ ਕੌਰ , ਮਨਪ੍ਰੀਤ ਕੌਰ, ਗਗਨਦੀਪ ਕੌਰ ਅਤੇ ਹਰਪ੍ਰੀਤ ਕੌਰ ਨੇ ਪੂਰਨ ਸਹਿਯੋਗ ਦਿੱਤਾ।
Leave a Reply