Daily Suraj

ਪੰਜਾਬੀ

ਅੱਜ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਦਰੂਨੀ ਬੈਠਕ, ਕਈ ਮੁੱਦਿਆਂ ‘ਤੇ ਚਰਚਾ ਸੰਭਵ

19 Feb, 2026 01:41 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਦੇ ਕਾਨਫਰੰਸ ਹਾਲ ਵਿਚ ਹੋਣ ਜਾ ਰਹੀ ਹੈ। ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਬਾਦਲ ‘ਤੇ ਵੱਡੇ ਇਲਜ਼ਾਮ ਲਾਏ ਗਏ ਹਨ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਆਰੰਭ ਹੋ ਚੁੱਕੀ ਹੈ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਗੰਭੀਰ ਦੋਸ਼ਾਂ ਬਾਰੇ ਵੀ ਵਿਚਾਰ ਚਰਚਾ ਕੀਤੇ ਜਾਣ ਤੋਂ ਬਾਅਦ ਉਨਾਂ ਨੂੰ ਮੁੱਖ ਗ੍ਰੰਥੀ ਦੀ ਸਤਿਕਾਰਤ ਪਦਵੀ ਤੋਂ ਹਟਾਏ ਜਾਣ ਦੀ ਵੀ ਸੰਭਾਵਨਾ ਹੈ।

Posted By: Daily Suraj Bureau

Latest News