ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ‘ਆਪ’ ਐਮ ਐਲ ਏ ਗੁਰਪ੍ਰੀਤ ਗੋਗੀ ਦੇ ਦਿਹਾਂਤ ‘ਤੇ ਜਤਾਇਆ ਦੁੱਖ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ‘ਆਪ’ ਐਮ ਐਲ ਏ ਗੁਰਪ੍ਰੀਤ ਗੋਗੀ ਦੇ ਦਿਹਾਂਤ ‘ਤੇ ਜਤਾਇਆ ਦੁੱਖ

ਲੁਧਿਆਣਾ : ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲੀ ਲੱਗਣ ਨਾਲ ਮੌਤ ਹੋ ਗਈ। ਇਹ ਖ਼ਬਰ ਮਿਲਦਿਆਂ ਹੀ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਰਪ੍ਰੀਤ ਗੋਗੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਟਵੀਟ ਕੀਤਾ ਕਿ “ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਬੇਹੱਦ ਦੁੱਖਦਾਈ ਹੈ। ਉਹਨਾਂ ਦੇ ਸਾਨੂੰ ਸਦੀਵੀਂ ਵਿਛੋੜਾ ਦੇ ਜਾਣ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਗੋਗੀ ਜੀ ਇੱਕ ਬਹੁਤ ਵਧੀਆ ਇਨਸਾਨ ਸਨ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”
ਦੱਸ ਦਈਏ ਕਿ ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਘਰ ਪਹੁੰਚ ਗਈ ਹੈ। ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਘਰ ‘ਚ ਸਮਰਥਕਾਂ ਦੀ ਭੀੜ ਇਕੱਠੀ ਹੋ ਗਈ ਹੈ। ਅੱਜ ਬਾਅਦ ਦੁਪਹਿਰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।