Daily Suraj

ਪੰਜਾਬੀ

ਸਾਬਕਾ ਉੱਚ ਅਧਿਕਾਰੀ KJS ਚੀਮਾ ਨੇ ਅਕਾਲੀ ਦਲ ਦਾ ਦਾਮਨ ਫੜਿਆ

19 Mar, 2026 02:56 PM

ਪੰਜਾਬ ਦੇ ਸਾਬਕਾ ਸੀਨੀਅਰ ਆਈਏਐਸ ਅਧਿਕਾਰੀ ਕੇ.ਜੇ.ਐਸ. ਚੀਮਾ ਅੱਜ ਰਸਮੀ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਹ ਸ਼ਾਮਿਲੀਅਤ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਹੋਈ, ਜਿੱਥੇ ਪਾਰਟੀ ਪ੍ਰਧਾਨ Sukhbir Singh Badal ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਸ਼ਾਮਲ ਕੀਤਾ। ਪ੍ਰੈਸ ਕਾਨਫਰੰਸ ਦੌਰਾਨ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਸੇਵਾਮੁਕਤ ਆਈਏਐਸ ਅਧਿਕਾਰੀ ਕੇ.ਜੇ.ਐਸ. ਚੀਮਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਦਿਲੋਂ ਸਵਾਗਤ ਕਰਦੇ ਹਨ। ਮੂਣਕ ਦੇ ਰਹਿਣ ਵਾਲੇ ਚੀਮਾ ਨੇ ਪ੍ਰਸ਼ਾਸਨਿਕ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ Parkash Singh Badal ਦੇ ਪ੍ਰਮੁੱਖ ਸਕੱਤਰ ਵਜੋਂ ਲਗਭਗ 10 ਸਾਲ ਸੇਵਾ ਨਿਭਾਈ ਹੈ ਅਤੇ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਿੱਚ ਵੀ ਕਰੀਬ 7 ਸਾਲ ਤੱਕ ਕਈ ਅਹਿਮ ਅਹੁਦਿਆਂ ‘ਤੇ ਕੰਮ ਕੀਤਾ ਹੈ। ਸੁਖਬੀਰ ਬਾਦਲ ਨੇ ਅੱਗੇ ਦੱਸਿਆ ਕਿ ਚੀਮਾ ਨੇ ਕੇਂਦਰ ਸਰਕਾਰ ਅਤੇ ਹੋਰ ਰਾਜਾਂ ਵਿੱਚ ਵੀ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਨੇ ਸਾਬਕਾ ਲੋਕ ਸਭਾ ਸਪੀਕਰ Somnath Chatterjee ਦੇ ਸਕੱਤਰ ਵਜੋਂ 5 ਸਾਲ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ Mamata Banerjee ਦੇ ਵਧੀਕ ਮੁੱਖ ਸਕੱਤਰ ਵਜੋਂ 4 ਸਾਲ ਤੱਕ ਸੇਵਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਫੌਜ ਦੇ ਸੇਵਾਮੁਕਤ ਕੈਪਟਨ ਹੋਣ ਦੇ ਨਾਤੇ ਚੀਮਾ ਵਿੱਚ ਅਨੁਸ਼ਾਸਨ ਅਤੇ ਸੇਵਾ ਦੀ ਮਜ਼ਬੂਤ ਭਾਵਨਾ ਹੈ। ਉਨ੍ਹਾਂ ਦੇ ਤਜਰਬੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਲਾਭ ਹੋਵੇਗਾ।

Posted By: Daily Suraj Bureau

Latest News