ਆਸਟ੍ਰੇਲੀਆਈ ਕ੍ਰਿਕਟਰ ਸਟੀਵ ਸਮਿਥ ਨੇ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਤੋਂ ਲਿਆ ਸੰਨਿਆਸ

ਆਸਟ੍ਰੇਲੀਆਈ ਕ੍ਰਿਕਟਰ ਸਟੀਵ ਸਮਿਥ ਨੇ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਤੋਂ ਲਿਆ ਸੰਨਿਆਸ

ਚੰਡੀਗੜ੍ਹ :  ਚੈਂਪੀਅਨਜ਼ ਟਰਾਫੀ ਦੇ ਸੈਮੀਫਾਈਨਲ ਵਿੱਚ ਭਾਰਤ ਤੋਂ ਮਿਲੀ ਹਾਰ ਤੋਂ ਬਾਅਦ ਆਸਟ੍ਰੇਲੀਆਈ ਟੀਮ ਦੀ ਅਗਵਾਈ ਕਰਨ ਵਾਲੇ ਸਟੀਵ ਸਮਿਥ (Steve Smith) ਨੇ ਵਨਡੇ ਤੋਂ ਸੰਨਿਆਸ ਲੈ ਲਿਆ ਹੈ। ਕ੍ਰਿਕਟ ਆਸਟ੍ਰੇਲੀਆ ਨੇ ਬੁੱਧਵਾਰ ਨੂੰ ਇਸ ਦਾ ਐਲਾਨ ਕੀਤਾ।

ਜ਼ਿਕਰਯੋਗ ਹੈ ਕਿ ਆਸਟ੍ਰੇਲੀਆਈ ਟੀਮ ਨੂੰ ਮੰਗਲਵਾਰ ਨੂੰ ਚੈਂਪੀਅਨਜ਼ ਟਰਾਫੀ ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਹੱਥੋਂ ਚਾਰ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਪੈਟ ਕਮਿੰਸ ਦੀ ਗੈਰਹਾਜ਼ਰੀ ਵਿੱਚ ਸਮਿਥ ਟੀਮ ਦੀ ਕਪਤਾਨੀ ਕਰ ਰਹੇ ਸਨ।