ਪੰਜਾਬ ਸਿਵਲ ਸਕੱਤਰੇਤ ਦੇ ਪਾਸ ਲਈ ਹੁਣ ਲਾਈਨਾਂ 'ਚ ਲੱਗਣ ਦੀ ਲੋੜ ਨਹੀਂ; ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਈ-ਪਾਸ ਸਹੂਲਤ ਸ਼ੁਰੂ
- ਰਾਜਨੀਤੀ
- 24 Dec,2024

ਚੰਡੀਗੜ੍ਹ : ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਲਈ ਈ-ਪਾਸ ਸੇਵਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਵਿਜ਼ਟਰ ਪਾਸ ਲਈ ਲਾਈਨਾਂ ਵਿੱਚ ਨਾ ਖੜ੍ਹਨਾ ਪਵੇ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਕਦਮ ਨਾਲ ਵਿਜ਼ਟਰ ਪਾਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਤੇ ਆਸਾਨ ਬਣਾਇਆ ਗਿਆ ਹੈ ਤਾਂ ਜੋ ਕੰਮ ਲਈ ਆਉਣ ਵਾਲੇ ਲੋਕਾਂ ਅਤੇ ਸਰਕਾਰੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪਾਸ ਬਣਾਉਣ ਲਈ ਉਡੀਕ ਨਾ ਕਰਨੀ ਪਵੇ।
Posted By:

Leave a Reply