Daily Suraj

ਪੰਜਾਬੀ

ਸੀ.ਆਈ.ਏ. ਸਟਾਫ਼ ਵੱਲੋਂ ਅਜੀਤਵਾਲ ਅਨਾਜ ਮੰਡੀ ਨੇੜੇ ਛਾਪੇਮਾਰੀ, ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ

28 Sep, 2026 11:59 AM

ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਵਿਢੀ ਮੁਹਿੰਮ ਤਹਿਤ ਪੁਲੀਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ 12 ਕਿਲੋਗ੍ਰਾਮ ਹੈਰੋਇਨ ਸਮੇਤ 3 ਕਥਿਤ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ ਦੌਰਾਨ ਪੁਲੀਸ ਨੇ ਤਸਕਰੀ ਲਈ ਵਰਤੀ ਜਾ ਰਹੀ ਇੱਕ ਬਿਨਾਂ ਨੰਬਰੀ ਚਿੱਟੇ ਰੰਗ ਦੀ ਮਾਰੂਤੀ ਸਵਿਫ਼ਟ ਕਾਰ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਸੀ.ਆਈ.ਏ. ਸਟਾਫ਼ ਨੇ ਅਜੀਤਵਾਲ ਅਨਾਜ ਮੰਡੀ ਨੇੜੇ ਕੀਤੀ ਛਾਪੇਮਾਰੀ ਸਪੈਸ਼ਲ ਪੁਲੀਸ ਅਧਿਕਾਰੀ (ਡੀ) ਅਜੈਰਾਜ ਸਿੰਘ ਅਤੇ ਡੀ.ਐੱਸ.ਪੀ. (ਡੀ) ਜਤਿੰਦਰ ਸਿੰਘ ਨੇ ਦੱਸਿਆ ਕਿ ਅਜੀਤਵਾਲ ਬੱਸ ਸਟੈਂਡ ਨੇੜੇ ਇੱਕ ਗੁਪਤ ਸੂਚਨਾ ਪ੍ਰਾਪਤ ਹੋਈ ਸੀ। ਇਸੇ ਆਧਾਰ 'ਤੇ ਏ.ਐੱਸ.ਆਈ. ਲਵਜੀਤ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਦੀ ਟੀਮ ਨੇ ਅਜੀਤਵਾਲ ਦੀ ਅਨਾਜ ਮੰਡੀ ਨੇੜੇ ਘੇਰਾਬੰਦੀ ਕਰਕੇ ਛਾਪੇਮਾਰੀ ਕੀਤੀ। ਡੀ.ਐੱਸ.ਪੀ. ਜਤਿੰਦਰ ਸਿੰਘ ਦੀ ਮੌਜੂਦਗੀ ਵਿੱਚ ਵਾਹਨ ਦੀ ਤਲਾਸ਼ੀ ਲਈ ਗਈ। ਕਾਰ ਵਿੱਚ ਕੰਡਕਟਰ ਸੀਟ ਵਾਲੀ ਪਾਸੇ ਫੁੱਲਵੈਲ ਵਿੱਚ ਰੱਖੇ ਨੀਲੇ ਰੰਗ ਦੇ ਬੈਗ 'ਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੌਰਵ ਸਿੰਘ ਉਰਫ਼ ਜਾਨੀ (21) ਅਤੇ ਬਲਜਿੰਦਰ ਸਿੰਘ ਉਰਫ਼ ਲਵਲੀ (24), ਦੋਵੇਂ ਵਾਸੀ ਪੀਰੇ ਕੇ ਉੱਤਰ (ਜ਼ਿਲ੍ਹਾ ਫ਼ਾਜ਼ਿਲਕਾ), ਅਤੇ ਮਨਪ੍ਰੀਤ ਸਿੰਘ ਉਰਫ਼ ਗੋਨੀ (29), ਵਾਸੀ ਪਿੰਡ ਬੱਧਣੀ ਕਲਾਂ (ਜ਼ਿਲ੍ਹਾ ਮੋਗਾ) ਵਜੋਂ ਹੋਈ ਹੈ। ਪੁਰਾਣਾ ਅਪਰਾਧਿਕ ਰਿਕਾਰਡ ਅਤੇ ਪੁਲੀਸ ਕਾਰਵਾਈ ਇਸ ਬਰਾਮਦਗੀ ਸਬੰਧੀ ਥਾਣਾ ਅਜੀਤਵਾਲ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21, 29, 61 ਅਤੇ 85 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਅਧਿਕਾਰੀਆਂ ਅਨੁਸਾਰ ਤਿੰਨੋਂ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਪੁਰਾਣਾ ਹੈ। ਸੌਰਵ ਸਿੰਘ ਅਤੇ ਬਲਜਿੰਦਰ ਸਿੰਘ ਵਿਰੁੱਧ ਮਈ 2024 ਵਿੱਚ 5.4 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਬਰਾਮਦਗੀ ਦੇ ਸਬੰਧ ਵਿੱਚ ਐੱਨ.ਡੀ.ਪੀ.ਐੱਸ. ਅਤੇ ਅਸਲਾ ਐਕਟ ਤਹਿਤ ਕੇਸ ਦਰਜ ਹੈ। ਇਸ ਤੋਂ ਇਲਾਵਾ ਮਨਪ੍ਰੀਤ ਸਿੰਘ 'ਤੇ ਵੱਖ-ਵੱਖ ਥਾਣਿਆਂ ਵਿੱਚ ਅਸਲਾ ਐਕਟ, ਐੱਨ.ਡੀ.ਪੀ.ਐੱਸ. ਐਕਟ ਅਤੇ ਆਈ.ਪੀ.ਸੀ. ਦੀ ਧਾਰਾ 307 (ਕਤਲ ਦੀ ਕੋਸ਼ਿਸ਼) ਵਰਗੇ ਕਈ ਗੰਭੀਰ ਮਾਮਲੇ ਚੱਲ ਰਹੇ ਹਨ। ਐੱਸ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਇਸ ਡਰੱਗ ਸਿੰਡੀਕੇਟ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ।

Posted By: Daily Suraj Bureau

Latest News