ਪ੍ਰਵਾਸ ਨੂੰ ਰੋਕਣ ਲਈ ਸਰਕਾਰਾਂ ਚੁੱਕਣ ਕਦਮ- ਗੁਰਜੀਤ ਸਿੰਘ ਔਜਲਾ

 ਪ੍ਰਵਾਸ ਨੂੰ ਰੋਕਣ ਲਈ ਸਰਕਾਰਾਂ ਚੁੱਕਣ ਕਦਮ- ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਮਰੀਕਾ ਤੋਂ ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਅੰਮ੍ਰਿਤਸਰ ਲਿਜਾਣ ਵਾਲੀਆਂ ਉਡਾਣਾਂ ਬਾਰੇ ਦਿੱਤੇ ਬਿਆਨ ’ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਗਵੰਤ ਮਾਨ ਨੇ ਜੋ ਕਿਹਾ ਉਹ ਸਿਰਫ਼ ਸੁਰਖੀਆਂ ਬਣਾਉਣ ਲਈ ਸੀ। ਇਹ ਸਭ ਅਰਥਹੀਣ ਸੀ। ਉਡਾਣ ਨੂੰ ਦਿੱਲੀ ਵਿਚ ਉਤਾਰਿਆ ਜਾਣਾ ਚਾਹੀਦਾ ਸੀ, ਪੰਜਾਬ ਨੂੰ ਕਿਸੇ ਵੀ ਤਰ੍ਹਾਂ ਬਦਨਾਮ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਹੁਤ ਸਾਰੇ ਪ੍ਰਵਾਸੀ ਭਾਰਤੀ ਹਨ ਅਤੇ ਉਹ ਸਾਡੀ ਆਰਥਿਕਤਾ ਵਿਚ ਵੱਡੇ ਪੱਧਰ ’ਤੇ ਯੋਗਦਾਨ ਪਾਉਂਦੇ ਹਨ। ਪੰਜਾਬੀ ਵਿਦੇਸ਼ਾਂ ਵਿਚ ਖੁਸ਼ਹਾਲ ਜ਼ਿੰਦਗੀ ਜੀ ਰਹੇ ਹਨ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਪੱਧਰ ’ਤੇ ਹੋ ਰਹੇ ਪ੍ਰਵਾਸ ਨੂੰ ਰੋਕਣ ਲਈ ਸਰਕਾਰਾਂ ਕੀ ਕਰ ਰਹੀਆਂ ਹਨ? ਰਾਜ ਸਰਕਾਰ ਨੇ ਸਾਡੇ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਕੀ ਕੀਤਾ ਹੈ, ਅਤੇ ਰਾਜ ਦੀ ਕਾਨੂੰਨ ਵਿਵਸਥਾ ਕੀ ਹੈ? ਉਨ੍ਹਾਂ ਅੱਗੇ ਕਿਹਾ ਕਿ ਕਿਉਂਕਿ ਪੰਜਾਬ ਦੇ ਲੋਕ ਆਰਥਿਕ ਤੌਰ ’ਤੇ ਖੁਸ਼ਹਾਲ ਹਨ, ਇਸ ਲਈ ਉਹ ਅਮਰੀਕਾ ਜਾਣਾ ਪਸੰਦ ਕਰਦੇ ਹਨ। ਭਾਰਤੀ ਵੱਡੀ ਗਿਣਤੀ ਵਿਚ ਯੂਰਪ ਅਤੇ ਯੂ.ਏ.ਈ. ਵਿਚ ਵੀ ਪਰਵਾਸ ਕਰ ਗਏ ਹਨ... ਇਹ ਸਾਡੇ ਦੇਸ਼ ਦੀ ਹਾਲਤ ਨੂੰ ਦਰਸਾਉਂਦਾ ਹੈ। ਭਾਜਪਾ ਅਤੇ ਨੂੰਆਪ’ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।