ਕੈਨੇਡਾ ਵਿੱਚ ਸਿਹਤ ਮਾਹਿਰਾਂ ਦੀ ਚੇਤਾਵਨੀ: ਫਲੂ ਅਤੇ ਸਾਹ ਦੀਆਂ ਬਿਮਾਰੀਆਂ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਸਾਵਧਾਨੀ ਦੀ ਲੋੜ
- ਵਿਦੇਸ਼
- (Asia/Kolkata)
ਕੈਨੇਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਵਾਰ ਫਲੂ ਦਾ ਮੌਸਮ ਆਮ ਨਾਲੋਂ ਕਾਫ਼ੀ ਪਹਿਲਾਂ ਸ਼ੁਰੂ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ। ਦੇਸ਼ ਦੇ ਪ੍ਰਿੰਸ ਐਡਵਰਡ ਆਈਲੈਂਡ, ਅਲਬਰਟਾ, ਬ੍ਰਿਟਿਸ਼ ਕੋਲੰਬੀਆ ਅਤੇ ਦੱਖਣ-ਪੱਛਮੀ ਓਂਨਾਰੀਓ ਵਿੱਚ ਫਲੂ ਅਤੇ ਸਾਹ ਨਾਲ ਸਬੰਧਤ ਬਿਮਾਰੀਆਂ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਥਿਤੀ ਇਹ ਹੈ ਕਿ ਯੂਕੋਨ ਵਿੱਚ ਤਾਂ ਅਗਸਤ ਦੇ ਅੱਧ ਤੋਂ ਹੀ ਇਨਫਲੂਐਂਜ਼ਾ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਚੁੱਕੇ ਸਨ। ਸਿਹਤ ਮਾਹਿਰਾਂ ਅਨੁਸਾਰ, ਹਾਲਾਂਕਿ ਦੇਸ਼ ਭਰ ਵਿੱਚ ਵਰਤਮਾਨ ਸਮੇਂ ਦੌਰਾਨ ਕੋਵਿਡ-19, ਫਲੂ ਅਤੇ ਆਰਐਸਵੀ (RSV) ਦੀ ਗਤੀਵਿਧੀ ਹੇਠਲੇ ਪੱਧਰ 'ਤੇ ਹੈ, ਪਰ ਇਨ੍ਹਾਂ ਵਿੱਚ ਲਗਾਤਾਰ ਹੌਲੀ-ਹੌਲੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਖ਼ਾਸ ਤੌਰ 'ਤੇ ਬਜ਼ੁਰਗਾਂ, ਛੋਟੇ ਬੱਚਿਆਂ ਅਤੇ ਪਹਿਲਾਂ ਤੋਂ ਕਿਸੇ ਗੰਭੀਰ ਸਿਹਤ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਵੱਡਾ ਖ਼ਤਰਾ ਹੋ ਸਕਦਾ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਮਾਹਿਰਾਂ ਨੇ ਲੋਕਾਂ ਨੂੰ ਸਮੇਂ ਸਿਰ ਟੀਕਾਕਰਨ (Vaccination) ਕਰਵਾਉਣ, ਤਬੀਅਤ ਖ਼ਰਾਬ ਹੋਣ ਜਾਂ ਬਿਮਾਰ ਹੋਣ ਦੀ ਸਥਿਤੀ ਵਿੱਚ ਘਰ ਰਹਿਣ, ਲੋੜ ਅਨੁਸਾਰ ਮਾਸਕ ਪਹਿਨਣ ਅਤੇ ਘਰਾਂ ਦੇ ਅੰਦਰ ਹਵਾ ਦੀ ਗੁਣਵੱਤਾ ਨੂੰ ਸੁਧਾਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਇਨਫੈਕਸ਼ਨ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
Leave a Reply