ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ਮੁੜ ਸਰਗਰਮ ਸਿਆਸਤ ਵਿਚ ਆਉਣ ਦਾ ਕੀਤਾ ਐਲਾਨ
- ਰਾਜਨੀਤੀ
- 03 Dec,2024

(ਅੰਮ੍ਰਿਤਸਰ), ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬਾਨ ਵਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣ ਸਮੇਤ ਹੋਈਆਂ ਹੋਰਨਾ ਭੁੱਲਾਂ ਲਈ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਆਗੂਆਂ ਨੂੰ ਧਾਰਮਿਕ ਸਜ਼ਾ ਲਗਾਉਣ ਦੇ ਲਏ ਇਤਿਹਾਸਿਕ ਫੈਸਲੇ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਵਲੋਂ ਮੁੜ ਪੰਜਾਬ ਦੀ ਸਰਗਰਮ ਸਿਆਸਤ ਵਿਚ ਆਉਣ ਦਾ ਐਲਾਨ ਕੀਤਾ ਹੈ। ਅਜਨਾਲਾ ਸਥਿਤ ਆਪਣੇ ਗ੍ਰਹਿ ਵਿਖੇ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਡਾ. ਰਤਨ ਸਿੰਘ ਅਜਨਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਕੱਲ੍ਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੰਘ ਸਾਹਿਬਾਨ ਵਲੋਂ ਲਏ ਇਤਿਹਾਸਕ ਫੈਸਲਿਆਂ ਦਾ ਉਹ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਫੈਸਲਿਆਂ ਨਾਲ ਸਾਡੀਆਂ ਸਾਰੀਆਂ ਤਕਲੀਫ਼ਾਂ ਦਾ ਹੱਲ ਹੋ ਗਿਆ ਹੈ ਤੇ ਇਨ੍ਹਾਂ ਫੈਸਲਿਆਂ ਨਾਲ ਸ਼੍ਰੋਮਣੀ ਅਕਾਲੀ ਦਲ ਚੜਦੀ ਕਲਾ ਵਿਚ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਹਾਸ਼ੀਏ ’ਤੇ ਜਾ ਚੁੱਕੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਉਹ ਆਪਣੇ ਪੁਰਾਣੇ ਸਾਥੀਆਂ ਨੂੰ ਨਾਲ ਲੈ ਕੇ ਦਿਨ ਰਾਤ ਕੰਮ ਕਰਨਗੇ।
Posted By:

Leave a Reply