Daily Suraj

ਪੰਜਾਬੀ

SGPC ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ, ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਹੋਵੇਗੀ ਸੁਸ਼ੋਭਿਤ

13 May, 2025 10:32 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਹੇਠ ਹੋਈ ਜਿਸ ਵਿੱਚ ਪ੍ਰਬੰਧਕੀ ਕੰਮਕਾਜ ਨੂੰ ਲੈ ਕੇ ਅਹਿਮ ਫੈਸਲੇ ਕੀਤੇ ਗਏ। ਫੈਸਲਾ ਕੀਤਾ ਗਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਮੋਹਨ ਸਿੰਘ, ਬਾਬਾ ਇੰਦਰਜੀਤ ਸਿੰਘ, ਸਰਦਾਰ ਰਣਧੀਰ ਸਿੰਘ ਚੀਮਾ, ਬਾਬਾ ਬਿਸ਼ਨ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਨੂੰ ਲੈ ਕੇ 17 ਮਈ ਨੂੰ ਚੰਡੀਗੜ੍ਹ ਵਿਖੇ ਵਕੀਲਾਂ ਦੇ ਪੈਨਲ ਨਾਲ ਇਕੱਤਰਤਾ ਕੀਤੀ ਜਾਵੇਗੀ ਜਿਸ ਵਿਚ ਅਗਲੀ ਰਣਨੀਤੀ ਉਲੀਕੀ ਜਾਵੇਗੀ। ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੇ ਕੇਸ 'ਚ ਕੇਂਦਰ ਸਰਕਾਰ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀਨਗਰ ਵਿਖੇ ਗੁਰਦੁਆਰੇ 'ਚ ਮਾਰੇ ਗਏ ਚਾਰ ਸਿੱਖਾਂ ਨੂੰ ਪੰਜ-ਪੰਜ ਲੱਖ ਰੁਪਏ ਸ਼੍ਰੋਮਣੀ ਕਮੇਟੀ ਵੱਲੋਂ ਮਾਲੀ ਸਹਾਇਤਾ ਦਿੱਤੀ ਜਾਵੇਗੀ।

#SGPC #DrManmohanSingh #SikhMuseum #SikhHeritage #PunjabiNews #SikhPride #ManmohanSinghHonored #SikhCommunity #HistoricDecision

Posted By: Daily Suraj Bureau

Latest News