Daily Suraj

ਪੰਜਾਬੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ

21 Nov, 2026 03:58 PM

ਲਹਿਰਾਗਾਗਾ, ( ਜਗਸੀਰ ਸਿੰਘ)- ਲਹਿਰਾਗਾਗਾ ਵਿਖੇ ਲਿਟਲ ਸਟਾਰ ਬਚਪਨ ਪਲੇਅ ਸਕੂਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਅਤੇ ਅਧਿਆਪਕਾਂ ਨੇ ਪੂਰੀ ਸ਼ਰਧਾ ਨਾਲ ਭਾਗ ਲਿਆ। ਪ੍ਰਭਾਤ ਫੇਰੀ ਦੌਰਾਨ ਬੱਚਿਆਂ ਵੱਲੋਂ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਪ੍ਰਿੰਕਾ ਬਾਂਸਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦਿੰਦੀਆਂ ਹਨ। ਅਜਿਹੇ ਧਾਰਮਿਕ ਸਮਾਗਮ ਬੱਚਿਆਂ ਵਿੱਚ ਚੰਗੇ ਸੰਸਕਾਰ ਅਤੇ ਸੇਵਾ ਭਾਵਨਾ ਪੈਦਾ ਕਰਦੇ ਹਨ। ਸਕੂਲ ਦੇ ਚੇਅਰਮੈਨ ਸ੍ਰੀ ਸੰਜੇ ਸਿੰਗਲਾ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਤੇ ਸਕੂਲ ਦਾ ਸਟਾਫ਼ ਰੇਨੂੰ ਬਾਲਾ, ਸਿੰਦਰਪਾਲ ਕੌਰ, ਅਮਨਦੀਪ ਕੌਰ, ਇੰਦਰਜੀਤ ਕੌਰ, ਖੁਸ਼ਪ੍ਰੀਤ ਕੌਰ, ਪ੍ਰੀਤੀ ਸ਼ਰਮਾ, ਮਨਪ੍ਰੀਤ ਕੌਰ, ਜੈਨਾਮ ਖਾਂ, ਹੀਨਾ ਗਰਗ, ਹੁਸਨਪ੍ਰੀਤ ਕੌਰ, ਗੁਰਜੀਤ ਕੌਰ, ਪੂਨਮ ਕੁਮਾਰੀ, ਮੀਨੂ ਗੋਇਲ, ਮੋਨੂੰ ਕਾਯਾਤ ਅਤੇ ਡੀ ਪੀ ਦਰਵਾਰਾ ਸਿੰਘ ਸ਼ਾਮਿਲ ਸਨ।

Latest News