Daily Suraj

ਪੰਜਾਬੀ

ਪ੍ਰਧਾਨ ਮੰਤਰੀ ਅਚਾਨਕ ਲੇਹ ਪਹੁੰਚੇ

03 Jul, 2020 05:30 AM

ਨਵੀਂ ਦਿੱਲੀ, 3 ਜੁਲਾਈ - ਚੀਨ ਨਾਲ ਸਰਹੱਦ 'ਤੇ ਜਾਰੀ ਤਣਾਅ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਚਾਨਕ ਲੇਹ ਪਹੁੰਚੇ ਹਨ। ਅੱਜ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੇ ਪਹੁੰਚੇ ਤੇ ਜਵਾਨਾਂ ਨਾਲ ਮੁਲਾਕਾਤ ਕੀਤੀ। ਇੱਥੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਮੌਕੇ ਦੀ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਫੌਜ, ਹਵਾਈ ਫੌਜ ਦੇ ਅਫਸਰਾਂ ਨਾਲ ਸੰਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੀਮੂ ਦੀ ਫਾਰਵਰਡ ਪੋਸਟ 'ਤੇ ਪਹੁੰਚੇ, ਜੋ ਸਮੁੰਦਰੀ ਤਲ ਤੋਂ 11 ਹਜ਼ਾਰ ਫੁੱਟ ਦੀ ਉਚਾਈ 'ਤੇ ਹੈ।

Posted By: Daily Suraj Bureau

Latest News