Daily Suraj

ਪੰਜਾਬੀ

ਫਾਜ਼ਿਲਕਾ ਵਿਖੇ ਖੁੱਲ ਚੁੱਕਿਆ ਹੈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ

28 Oct, 2020 05:30 AM

ਫਾਜ਼ਿਲਕਾ, 28 ਅਕਤੂਬਰ (ਪ.ਪ)ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਕੰਪਲੈਕਸ ਫਾਜ਼ਿਲਕਾ ਵਿਖੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਖੁੱਲ ਚੁੱਕਾ ਹੈ ਤੇ ਆਪਣੀਆਂ ਲੋੜੀਂਦੀਆਂ ਸੇਵਾਵਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਸਾਬਕਾ ਸੈਨਿਕ, ਸੈਨਿਕਾਂ ਦੀਆਂ ਵਿਧਵਾਵਾਂ, ਪੁਰਸਕਾਰ ਵਿਜੇਤਾਵਾਂ ਅਤੇ ਸ਼ਹੀਦਾਂ ਦੇ ਪਰਿਵਾਰ ਆਪਣੇ ਦਫਤਰੀ ਕੰਮਕਾਜ ਲਈ ਤਹਿਸੀਲ ਕੰਪਲੈਕਸ ਫਾਜ਼ਿਲਕਾ ਵਿਖੇ ਸਥਿਤ ਦਫਤਰ ਵਿਖੇ ਸ਼ਿਰਕਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਹਿਲਾਂ ਫਿਰੋਜ਼ਪੁਰ ਹੋਣ ਕਰਕੇ ਫਾਜ਼ਿਲਕਾ ਜ਼ਿਲ੍ਹੇ ਦੇ ਸਬੰਧਤਾਂ ਨੂੰ ਕਾਫੀ ਮੁਸ਼ਕਲ ਪੇਸ਼ ਆਉਂਦੀ ਸੀ ਪਰ ਹੁਣ ਇਹ ਦਫਤਰ ਤਹਿਸੀਲ ਕੰਪਲੈਕਸ ਫਾਜ਼ਿਲਕਾ ਵਿਖੇ ਪਹਿਲੀ ਮੰਜ਼ਲ, ਕਮਰਾ ਨੰ. 203 ਵਿਖੇ ਲੋਕਾਂ ਨੂੰ ਸੇਵਾਵਾਂ ਦੇਣ ਲਈ ਸਮਰਪਿਤ ਹੈ।

Posted By: Daily Suraj Bureau

Latest News