ਤਰਨਤਾਰਨ : ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਚੀਮਾ ਸ਼ੁਕਰਚੱਕ ਦੇ ਮੌਜੂਦਾ ਸਰਪੰਚ ਬੀਬੀ ਮੀਨਾ ਕੌਰ ਪਤਨੀ ਗੁਰਵੇਲ ਸਿੰਘ ਆਪਣੀ ਸਮੁੱਚੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਰਗਰਮ ਪਾਰਟੀ ਆਗੂ ਅਸੀਸ਼ ਚੀਮਾ ਦੀ ਪ੍ਰੇਰਨਾ ਅਤੇ ਉੱਦਮਾਂ ਸਦਕਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ।
ਸ਼ਾਮਲ ਹੋਣ ਵਾਲਿਆਂ ਵਿਚ ਮੌਜੂਦਾ ਸਰਪੰਚ ਬੀਬੀ ਮੀਨਾ ਕੌਰ, ਪਤੀ ਗੁਰਵੇਲ ਸਿੰਘ, ਮੈਂਬਰ ਪੰਚਾਇਤ ਜਗਤਾਰ ਸਿੰਘ, ਮੈਂਬਰ ਪੰਚਾਇਤ ਗੁਰਚੇਤ ਸਿੰਘ, ਮੈਂਬਰ ਪੰਚਾਇਤ ਨਿੰਦਰ ਕੌਰ, ਮੈਂਬਰ ਪੰਚਾਇਤ ਪਰਮਜੀਤ ਕੌਰ, ਮੈਂਬਰ ਪੰਚਾਇਤ ਦਿਲਬਾਗ ਸਿੰਘ, ਮੋਹਤਬਰ ਆਗੂ ਹਰਵੰਤ ਸਿੰਘ, ਲਖਵਿੰਦਰ ਸਿੰਘ, ਸਾਹਿਬ ਸਿੰਘ, ਪਵਨਦੀਪ ਕੌਰ, ਅਵਤਾਰ ਸਿੰਘ, ਕੁਲਵਿੰਦਰ ਕੌਰ, ਸਤਨਾਮ ਸਿੰਘ, ਬਲਵਿੰਦਰ ਸਿੰਘ ਸਮੇਤ ਸੈਂਕੜੇ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪਾਰਟੀ ਲੀਡਰਸ਼ਿਪ ਦੀ ਹਾਜਰੀ ਵਿਚ ਪਾਰਟੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਨੂੰ ਹੁਣ ਇਕ ਸੁਹਿਰਦ ਪਾਰਟੀ ਭਾਰਤੀ ਜਨਤਾ ਪਾਰਟੀ ਦੀ ਸਖਤ ਲੋੜ ਹੈ। ਇਕ ਸੁਹਿਰਦ ਮੁੱਖ ਮੰਤਰੀ ਦੀ ਲੋੜ ਹੈ ਜੋ ਬਿਨਾਂ ਕਿਸੇ ਲਾਲਚ ਦੇ ਸੱਤਾ ’ਤੇ ਬਿਰਾਜਮਾਨ ਹੋ ਕੇ ਲੋਕ ਸੇਵਾ ਨੂੰ ਸਮਰਿਪਤ ਹੋਵੇ। ਦੇਸ਼ ਅੰਦਰ ਜਿੱਥੇ ਵੀ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦੇ ਮੁੱਖ ਮੰਤਰੀ, ਐੱਮਪੀ, ਐੱਮਐੱਲਏ ਬਣ ਕੇ ਲੋਕ ਸੇਵਾ ਕਰ ਰਹੇ ਹਨ। ਉਹੀ ਸੂਬਾ ਹਰ ਪੱਖ ਤੋਂ ਤਰੱਕੀ ਦੀਆਂ ਲੀਹਾਂ ’ਤੇ ਜਾ ਰਿਹਾ ਹੈ। ਇਸੇ ਕਰਕੇ ਹੀ ਵਾਰ ਵਾਰ ਲੋਕ ਤੀਸਰੀ, ਚੌਥੀ, ਪੰਜਵੀਂ, ਸੱਤਵੀਂ ਵਾਰ ਵੀ ਭਾਰਤੀ ਜਨਤਾ ਪਾਰਟੀ ਨੂੰ ਆਪਣੀ ਪਹਿਲੀ ਪਸੰਦ ਮੰਨ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲੋਕ ਸਭ ਤੋਂ ਜ਼ਿਆਦਾ ਨਸ਼ਿਆਂ ਦੇ ਵਗਦੇ ਦਰਿਆ ਤੋਂ ਪਰੇਸ਼ਾਨ ਹਨ ਲੱਖਾਂ ਪਰਿਵਾਰ ਨਸ਼ਿਆਂ ਨੇ ਉਜਾੜ ਦਿੱਤੇ ਹਨ, ਨਿੱਤ ਦਿਹਾੜੇ ਫਿਰੌਤੀਆਂ, ਕਤਲ, ਗੈਂਗਸਟਰਵਾਦ ਅਤੇ ਡਕੈਤੀ, ਚੋਰੀਆਂ ਹੋ ਰਹੀਆਂ ਹਨ ਜਿਸ ਨੂੰ ਕਾਬੂ ਕਰਨ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀਆਂ ਪੰਜਾਬ ਸੂਬੇ ਦੀਆਂ ਸਰਕਾਰਾਂ ਵਾਂਗ ਬਿਲਕੁਲ ਫੇਲ੍ਹ ਸਾਬਤ ਹੋਈ ਹੈ। ਅਗਰ ਪੰਜਾਬ ਦਾ ਭਲਾ ਹੋ ਸਕਦਾ ਹੈ ਤਾਂ ਭਾਰਤੀ ਜਨਤਾ ਪਾਰਟੀ ਹੀ ਕਰ ਸਕਦੀ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਮਹਾਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਮੰਤਰੀ ਸ਼ਿਵ ਕੁਮਾਰ ਸੋਨੀ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ ਤੋ ਇਲਾਵਾ ਹੋਰ ਵੀ ਪਾਰਟੀ ਆਗੂ ਆਦਿ ਮੌਜੂਦ ਸਨ।
Leave a Reply