ਉਮਰ ਖਾਲਿਦ ਕੇਸ ’ਚ ਜੇਐਨਯੂ ਵਿਦਿਆਰਥੀਆਂ ਦਾ ਪ੍ਰਦਰਸ਼ਨ, ਮੋਦੀ ਤੇ ਸ਼ਾਹ ਵਿਰੁੱਧ ਨਾਅਰੇਬਾਜ਼ੀ
ਉਮਰ ਖਾਲਿਦ ਕੇਸ: ਜੇ ਐੱਨ ਯੂ ਵਿਦਿਆਰਥੀਆਂ ਵੱਲੋਂ ਪ੍ਰਧਾਨ ਮੰਤਰੀ ਅਤੇ ਸ਼ਾਹ ਵਿਰੁੱਧ ਨਾਅਰੇਬਾਜ਼ੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਦੇ ਵਿਦਿਆਰਥੀਆਂ ਦੇ ਇੱਕ ਸਮੂਹ ਨੇ ਸੁਪਰੀਮ ਕੋਰਟ ਵੱਲੋਂ 2020 ਦੇ ਦੰਗਿਆਂ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਦੇ ਅੰਦਰ ਪ੍ਰਧਾਨ... ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਦੇ ਵਿਦਿਆਰਥੀਆਂ ਦੇ ਇੱਕ ਸਮੂਹ ਨੇ ਸੁਪਰੀਮ ਕੋਰਟ ਵੱਲੋਂ 2020 ਦੇ ਦੰਗਿਆਂ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਦੇ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਵਿਵਾਦਿਤ ਨਾਅਰੇਬਾਜ਼ੀ ਕੀਤੀ। ਸੋਮਵਾਰ ਰਾਤ ਨੂੰ ਹੋਏ ਇਸ ਪ੍ਰਦਰਸ਼ਨ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਨਿੰਦਾ ਕਰਦੇ ਨਾਅਰੇ ਸੁਣੇ ਜਾ ਸਕਦੇ ਹਨ। ਜੇ ਐੱਨ ਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਅਦਿਤੀ ਮਿਸ਼ਰਾ ਨੇ ਦੱਸਿਆ ਕਿ ਵਿਦਿਆਰਥੀ ਹਰ ਸਾਲ 5 ਜਨਵਰੀ 2020 ਨੂੰ ਕੈਂਪਸ ਵਿੱਚ ਹੋਈ ਹਿੰਸਾ ਦੀ ਨਿੰਦਾ ਕਰਨ ਲਈ ਪ੍ਰਦਰਸ਼ਨ ਕਰਦੇ ਹਨ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਇਹ ਨਾਅਰੇ ਵਿਚਾਰਧਾਰਕ ਸਨ ਅਤੇ ਕਿਸੇ ਵਿਅਕਤੀ 'ਤੇ ਨਿੱਜੀ ਹਮਲਾ ਨਹੀਂ ਸਨ। ਦੂਜੇ ਪਾਸੇ ਪੁਲੀਸ ਦਾ ਕਹਿਣਾ ਹੈ ਕਿ ਇਸ ਸਬੰਧੀ ਅਜੇ ਤੱਕ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ 5 ਜਨਵਰੀ 2020 ਨੂੰ ਨਕਾਬਪੋਸ਼ ਹਮਲਾਵਰਾਂ ਨੇ ਕੈਂਪਸ ਵਿੱਚ ਵੜ ਕੇ ਭਾਰੀ ਤੋੜਭੰਨ ਕੀਤੀ ਸੀ ਅਤੇ ਵਿਦਿਆਰਥੀਆਂ 'ਤੇ ਹਮਲਾ ਕੀਤਾ ਸੀ, ਜਿਸ ਵਿੱਚ ਤਤਕਾਲੀ ਯੂਨੀਅਨ ਪ੍ਰਧਾਨ ਆਇਸ਼ੀ ਘੋਸ਼ ਸਮੇਤ 28 ਲੋਕ ਜ਼ਖਮੀ ਹੋ ਗਏ ਸਨ।
Posted By: Daily Suraj Bureau