ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਗਈਆਂ

ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਗਈਆਂ

ਫ਼ਰੀਦਕੋਟ: ਅੱਜ ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ ਵੱਲੋਂ ਸਿਹਤ ਵਿਭਾਗ ਵੱਲੋਂ ਅਲਾਟ ਪੋਸਟ ਤੇ ਪੋਲੀਓ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਹਲਕੇ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤੀ। ਇਸ ਮੌੇਕੇ ਉਨ੍ਹਾਂ ਕਿਹਾ 0ਤੋਂ 5 ਸਾਲ ਤੱਕ ਦੇ ਨਿੱਕੇ ਬੱਚਿਆਂ ਨੂੰ ਹਰ ਹਾਲਤ ’ਚ ਪੋਲੀਓ ਬੂੰਦਾਂ ਪਿਲਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਪੋਲੀਓ ਵਰਗੀ ਨਾਮੁਰਾਦ ਬੀਮਾਰੀ ਦਾ ਖਾਤਮਾ ਦੇਸ਼ ’ਚੋ ਸਿਹਤ ਵਿਭਾਗ, ਸਮਾਜ ਸੇਵੀ ਸੰਸਥਾਵਾਂ ਨੇ ਮਿਲ ਕੇ ਕੀਤਾ ਹੈ। ਇਸ ਲਈ ਸਾਡਾ ਫ਼ਰਜ਼ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਪੋਲੀਓ ਤੋਂ ਬਚਾਉਣ ਵਾਸਤੇ ਸਾਲ ’ਚ ਦੋ ਵਾਰ ਬੂੰਦਾਂ ਜ਼ਰੂਰ ਪਲਾਈਏ। ਇਸ ਮੌਕੇ ਡਾ.ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਰੀਦਕੋਟ ਨੇ ਦੱਸਿਆ ਕਿ ਜ਼ਿਲਾ ਅੰਦਰ ਪੋਲੀਓ ਬੂੰਦਾਂ ਪਿਲਾਉਣ ਲਈ ਸਮਾਜ ਸੇਵੀ ਸੰਸਥਾਵਾਂ ਤੇ ਸਹਿਯੋਗ ਨਾਲ ਯੋਜਨਾਬੰਦੀ ਤਿਆਰ ਕੀਤੀ ਗਈ ਹੈ। ਜਿਸ ਤਹਿਤ 0ਤੋਂ5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਾਜਿੰਦਰ ਦਾਸ ਰਿੰਕੂ ਨੇ ਪਹੁੰਚੇ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਦਿਆ ਆਪਣੀ ਸੁਸਾਇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਲੰਮੇਂ ਸਮੇਂ ਤੋਂ ਸੁਸਾਇਟੀ ਪੋਲੀਓ ਬੂੰਦਾਂ ਪਿਲਾਉਣ ਸਮੇਂ ਮੋਹਰੀ ਰਹਿ ਕੇ ਸੇਵਾਵਾਂ ਪ੍ਰਦਾਨ ਕਰਦੀ ਹੈ। ਇਸ ਮੌਕੇ ਕੁਲਵਿੰਦਰ ਸਿੰਘ ਗੋਰਾ ਮਚਾਕੀ, ਜਗਜੀਤ ਸਿੰਘ ਗਿੱਲ, ਜਸਵਿੰਦਰ ਮਿੰਟੂ ਸੇਖੋਂ, ਬੰਟੀ ਸ਼ੂਰਿਆਵੰਸ਼ੀ,ਰਾਮ ਬਾਬੂ, ਸਚਿਨ ਸੇਠੀ, ਸੰਦੀਪ ਸਿੰਘ, ਮੋਹਨ ਲਾਲ, ਹਰਜੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ, ਡਾ.ਦੀਪਕ ਗਰਗ, ਡਾ.ਹਰਲੀਨ ਕੌਰ, ਮਨਦੀਪ ਕੌਰ, ਗੁਰਪ੍ਰੀਤ ਕੈਰ ਅਤੇ ਕੇਸ਼ਵ ਮਲਹੋਤਰਾ ਹਾਜ਼ਰ ਸਨ।