ਬਰਨਾਲਾ : ਡੀਸੀ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਪੰਚਾਇਤ ਹੰਡਿਆਇਆ (ਕੁੱਲ 13 ਵਾਰਡ) ਦੀ ਆਮ ਚੋਣ ਤੇ ਨਗਰ ਕੌਂਸਲ ਧਨੌਲਾ ਦੇ ਵਾਰਡ-11 ਦੀ ਉਪ ਚੋਣ ਜੋ ਕਿ 21 ਦਸੰਬਰ ਨੂੰ ਹੋਣੀ ਹੈ, ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਵੀਰਵਾਰ ਨੂੰ ਆਖਰੀ ਦਿਨ ਸੀ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਨਗਰ ਪੰਚਾਇਤ ਹੰਡਿਆਇਆ ਲਈ ਕੁੱਲ 60 ਨਾਮਜ਼ਦਗੀਆਂ ਦਾਖ਼ਲ ਹੋਈਆਂ, ਜਦੋਂਕਿ ਧਨੌਲਾ ਵਾਰਡ ਨੰਬਰ 11 ਦੀ ਉਪ ਚੋਣ ਲਈ ਕੁੱਲ 2 ਨਾਮਜ਼ਦਗੀਆਂ ਦਾਖ਼ਲ ਹੋਈਆਂ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਮਿਤੀ ਨਿਰਧਾਰਤ ਕੀਤੀ ਹੈ। ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਈਵੀਐੱਮਜ਼ ਰਾਹੀਂ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ’ਤੇ ਹੀ ਕੀਤੀ ਜਾਵੇਗੀ।
Leave a Reply