Daily Suraj

ਪੰਜਾਬੀ

ਹੰਡਿਆਇਆ ਦੀ ਚੋਣ ਲਈ 60 ਨਾਮਜ਼ਦਗੀਆਂ ਦਾਖ਼ਲ

12 Dec, 2024 05:30 AM

ਬਰਨਾਲਾ : ਡੀਸੀ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਪੰਚਾਇਤ ਹੰਡਿਆਇਆ (ਕੁੱਲ 13 ਵਾਰਡ) ਦੀ ਆਮ ਚੋਣ ਤੇ ਨਗਰ ਕੌਂਸਲ ਧਨੌਲਾ ਦੇ ਵਾਰਡ-11 ਦੀ ਉਪ ਚੋਣ ਜੋ ਕਿ 21 ਦਸੰਬਰ ਨੂੰ ਹੋਣੀ ਹੈ, ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਵੀਰਵਾਰ ਨੂੰ ਆਖਰੀ ਦਿਨ ਸੀ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਨਗਰ ਪੰਚਾਇਤ ਹੰਡਿਆਇਆ ਲਈ ਕੁੱਲ 60 ਨਾਮਜ਼ਦਗੀਆਂ ਦਾਖ਼ਲ ਹੋਈਆਂ, ਜਦੋਂਕਿ ਧਨੌਲਾ ਵਾਰਡ ਨੰਬਰ 11 ਦੀ ਉਪ ਚੋਣ ਲਈ ਕੁੱਲ 2 ਨਾਮਜ਼ਦਗੀਆਂ ਦਾਖ਼ਲ ਹੋਈਆਂ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਮਿਤੀ ਨਿਰਧਾਰਤ ਕੀਤੀ ਹੈ। ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਈਵੀਐੱਮਜ਼ ਰਾਹੀਂ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ’ਤੇ ਹੀ ਕੀਤੀ ਜਾਵੇਗੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM