ਕਿਸਾਨਾਂ ਵਿਰੁੱਧ ਕਾਰਵਾਈ ਤੋਂ ਬਾਅਦ ਬੋਲੇ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ, ਕਿਹਾ ਕਿਸਾਨਾਂ ਨੂੰ ਬਦਨਾਮ ਕਰਨ ਲਈ ਅਜਿਹਾ ਕਰ ਰਹੇ

ਕਿਸਾਨਾਂ ਵਿਰੁੱਧ ਕਾਰਵਾਈ ਤੋਂ ਬਾਅਦ ਬੋਲੇ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ, ਕਿਹਾ ਕਿਸਾਨਾਂ ਨੂੰ ਬਦਨਾਮ ਕਰਨ ਲਈ ਅਜਿਹਾ ਕਰ ਰਹੇ

ਪੰਜਾਬ : ਕਿਸਾਨਾਂ ਵਿਰੁੱਧ ਕਾਰਵਾਈ ਤੋਂ ਬਾਅਦ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸੀਐਮ ਭਗਵੰਤ ਮਾਨ ਦੀ ਕਿਸਾਨਾਂ ਨਾਲ ਹੋਈ ਮੁਲਾਕਾਤ ਸੀ। ਇਸ ਮਾਮਲੇ ਸਬੰਧੀ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਮੁੱਖ ਮੰਤਰੀ ਮਾਨ ਦੇ ਮੀਟਿੰਗ ਵਿਚਕਾਰੋਂ ਚਲੇ ਜਾਣ ਦੀ ਨਿੰਦਾ ਕੀਤੀ ਹੈ।

ਪ੍ਰਗਟ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਮੁੱਖ ਮੰਤਰੀ ਮਾਨ ਨੇ ਖ਼ੁਦ ਕਿਸਾਨਾਂ ਨੂੰ ਮੀਟਿੰਗ ਲਈ ਬੁਲਾਇਆ ਹੈ ਅਤੇ ਇਸ ਮੀਟਿੰਗ ’ਚ 7 ​​ਤੋਂ 8 ਮੁੱਦਿਆਂ 'ਤੇ ਚਰਚਾ ਹੋ ਰਹੀ ਸੀ, ਫਿਰ ਮੁੱਖ ਮੰਤਰੀ ਖ਼ੁਦ ਮੀਟਿੰਗ ਵਿੱਚੋਂ ਚਲੇ ਗਏ ਅਤੇ ਕਿਸਾਨਾਂ ਨੂੰ ਕਿਹਾ ਕਿ ਉਹ ਜੋ ਕਰਨਾ ਚਾਹੁੰਦੇ ਹਨ ਉਹ ਕਰੋ। 

ਪ੍ਰਗਟ ਸਿੰਘ ਨੇ ਕਿਹਾ ਕਿ ਸਵੇਰ ਤੋਂ ਹੀ ਪੰਜਾਬ ਪੁਲਿਸ ਕਿਸਾਨਾਂ ਦੇ ਘਰਾਂ 'ਤੇ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਬਦਨਾਮ ਕਰਨ ਅਤੇ ਭਾਜਪਾ ਦਾ ਵੰਡਪਾਉ ਏਜੰਡਾ ਲਾਗੂ ਕਰਨ ਲਈ ਅਜਿਹਾ ਕਰ ਰਹੇ ਹਨ। ਜੇਕਰ ਮੁੱਖ ਮੰਤਰੀ ਹੀ ਅਜਿਹਾ ਵਿਵਹਾਰ ਕਰਨਗੇ ਤਾਂ ਆਉਣ ਵਾਲਾ ਸਮਾਂ ਪੰਜਾਬ ਲਈ ਚੰਗਾ ਨਹੀਂ ਹੋਵੇਗਾ।