Daily Suraj

ਪੰਜਾਬੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

25 Nov, 2024 05:30 AM

ਅੰਮ੍ਰਿਤਸਰ, 25 ਨਵੰਬਰ -

ਕੁਲਤਾਰ ਸਿੰਘ ਸੰਧਵਾ, ਸਪੀਕਰ ਪੰਜਾਬ ਵਿਧਾਨ ਸਭਾ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਏ ਹਨ। ਹਾਲ ਹੀ ਵਿਚ ਹੋਈਆਂ ਜ਼ਿਮਨੀ ਚੋਣਾਂ ਵਿਚ ਵੱਡੇ ਨੇਤਾਵਾਂ ਦੀ ਹਾਰ ਬਾਰੇ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਜਨਤਾ ਸਭ ਤੋਂ ਵੱਡੀ ਹੁੰਦੀ ਹੈ। ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ਸੰਬੰਧੀ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਦੋ ਸਰਕਾਰਾਂ ਲੰਘੀਆਂ ਹਨ, ਇਹ ਸਿਰਫ਼ ਪੰਜਾਬ ਦੀ ‘ਆਪ’ ਸਰਕਾਰ ਹੈ, ਜਿਸ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਵਾਏ ਹਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM