ਟੀਬੀ ਦਾ ਖਾਤਮਾ ਸਿਹਤ ਵਿਭਾਗ ਦਾ ਟੀਚਾ : ਡਾ. ਬਲਦੇਵ ਸਿੰਘ

ਟੀਬੀ ਦਾ ਖਾਤਮਾ ਸਿਹਤ ਵਿਭਾਗ ਦਾ ਟੀਚਾ : ਡਾ. ਬਲਦੇਵ ਸਿੰਘ

ਹੁਸ਼ਿਆਰਪੁਰ : ਸ਼ਾਮ ਚੁਰਾਸੀ ਸਿਵਲ ਸਰਜਨ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਟੀਬੀ ਅਫਸਰ ਡਾ. ਸ਼ਕਤੀ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬਲਦੇਵ ਸਿੰਘ ਦੀ ਅਗਵਾਈ ਵਿਚ 100 ਰੋਜ਼ਾ ਟੀਬੀ ਮੁਕਤ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਪੀਐਚਸੀ ਚੱਕੋਵਾਲ ਵਿਖੇ ਐੱਸਐਮਓ ਡਾ. ਬਲਦੇਵ ਸਿੰਘ ਨੇ ਸਮੂਹ ਸੀਐਚਓ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 100 ਰੋਜ਼ਾ ਟੀਬੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਸਿਹਤ ਮੁਲਾਜ਼ਮਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਸ਼ੱਕੀ ਮਰੀਜ਼ਾਂ ਦੇ ਟੈਸਟ ਕਰਵਾਏ ਜਾਣਗੇ ਤਾਂ ਜੋ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਸਕੇ ਅਤੇ ਇਲਾਜ ਕੀਤਾ ਜਾ ਸਕੇ, ਜੋ ਕਿ ਸਰਕਾਰ ਦਾ ਟੀਚਾ ਹੈ। ਇਸ ਮੌਕੇ ਟੀਬੀ ਸਪੈਸ਼ਲਿਸਟ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ੱਕੀ ਮਰੀਜ਼ਾਂ ਦੇ ਐਕਸ ਰੇ ਅਤੇ ਟੈਸਟ ਕਰਵਾਏ ਜਾਣਗੇ ਅਤੇ ਟੈਸਟ ਪਾਜ਼ੀਟਿਵ ਆਉਣ ਤੇ ਜਲਦੀ ਤੋਂ ਜਲਦੀ ਦਵਾਈ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਟੀ.ਬੀ.ਐਚ.ਵੀ. ਸੰਜੀਵ ਧਰਵਾਲ ਨੇ ਦੱਸਿਆ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ 7 ਦਸੰਬਰ ਤੋਂ 100 ਰੋਜ਼ਾ ਟੀ.ਬੀ. ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ 17 ਮਾਰਚ ਤੱਕ ਚੱਲੇਗੀ। ਇਸ ਮੁਹਿੰਮ ਦੌਰਾਨ ਸਿਹਤ ਮੁਲਾਜ਼ਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਸ਼ੱਕੀ ਮਰੀਜ਼ਾਂ ਦੇ ਟੈਸਟ ਅਤੇ ਐਕਸ ਰੇ ਮੁਫ਼ਤ ਕੀਤੇ ਜਾਣਗੇ। ਜੇਕਰ ਕਿਸੇ ਨੂੰ ਟੀਬੀ ਦੀ ਸਮੱਸਿਆ ਆਉਂਦੀ ਹੈ ਤਾਂ ਉਸਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਇਸਦਾ ਇਲਾਜ ਸੰਭਵ ਹੈ ਅਤੇ ਇਸਦੀ ਦਵਾਈ ਸਰਕਾਰੀ ਹਸਪਤਾਲਾਂ ਵਿਚੋਂ ਮੁਫ਼ਤ ਮਿਲਦੀ ਹੈ ।