ਚੰਨੀ ਧੜਾ ਆਪਣਾ ਪੱਖ ਰੱਖਣ ਲਈ ਤਿਆਰ, ਭਲਕੇ ਹੋਵੇਗੀ ਅਹਿਮ ਮੀਟਿੰਗ
ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਧੜੇ ਨੇ ਆਪਣਾ ਪੱਖ ਰੱਖਣ ਲਈ ਅਗਲਾ ਕਦਮ ਚੁੱਕਣ ਦੀ ਤਿਆਰੀ ਕਰ ਲਈ ਹੈ। ਇਸ ਸਬੰਧੀ ਭਲਕੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਇਹ ਫ਼ੈਸਲਾ ਕੀਤਾ ਜਾਵੇਗਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਗੱਲਬਾਤ ਕੀਤੀ ਜਾਵੇ ਜਾਂ ਸਿੱਧੇ ਕਾਂਗਰਸੀ ਆਗੂ ਰਾਹੁਲ ਗਾਂਧੀ ਕੋਲ ਮਾਮਲਾ ਰੱਖਿਆ ਜਾਵੇ। ਸੂਤਰਾਂ ਅਨੁਸਾਰ 10 ਜੁਲਾਈ ਨੂੰ ਹੋਣ ਵਾਲੇ ਸਮਰਥਕਾਂ ਦੇ ਵੱਡੇ ਇਕੱਠ ਦੌਰਾਨ ਵੀ ਚੰਨੀ ਧੜਾ ਭੁਪੇਸ਼ ਬਘੇਲ ਸਾਹਮਣੇ ਆਪਣਾ ਪੱਖ ਰੱਖ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਬਘੇਲ ਵੱਲੋਂ ਲਗਾਤਾਰ ਚੰਨੀ ਧੜੇ ਦੇ ਆਗੂਆਂ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਹੁਣ ਬਾਗ਼ੀ ਧੜੇ ਨੇ ਸੰਵਾਦ ਦਾ ਰਾਹ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਭੁਪੇਸ਼ ਬਘੇਲ ਦੇ ਪੰਜ ਦਿਨਾਂ ਪੰਜਾਬ ਦੌਰੇ ਦੇ ਪਹਿਲੇ ਤਿੰਨ ਦਿਨਾਂ ਦੌਰਾਨ ਚੰਨੀ ਧੜੇ ਨਾਲ ਸਿੱਧੀ ਮੁਲਾਕਾਤ ਨਹੀਂ ਹੋ ਸਕੀ ਸੀ। ਇਸ ਦੌਰਾਨ ਬਘੇਲ ਨੇ ਨਰਮ ਅਤੇ ਸਖ਼ਤ ਦੋਵੇਂ ਰਵੱਈਏ ਅਪਣਾਏ, ਪਰ ਗੱਲਬਾਤ ਅੱਗੇ ਨਹੀਂ ਵੱਧ ਸਕੀ। ਹੁਣ ਨਵੀਂ ਪਹਿਲਕਦਮੀ ਨਾਲ ਪਾਰਟੀ ਅੰਦਰ ਸੰਵਾਦ ਦੀ ਉਮੀਦ ਮੁੜ ਬਣੀ ਹੈ। ਮੁਹਾਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਚੰਨੀ ਧੜੇ ਨੇ ਮੁੜ ਅਹਿਮ ਬੈਠਕ ਸੱਦੀ ਹੈ। ਕਈ ਦਿਨਾਂ ਦੀ ਚੁੱਪੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਆਗੂ ਰਾਹੁਲ ਗਾਂਧੀ ਹਨ ਅਤੇ ਅੱਗੇ ਵੀ ਰਹਿਣਗੇ। ਇਸ ਬਿਆਨ ਨੂੰ ਉਨ੍ਹਾਂ ਅਟਕਲਾਂ ਦਾ ਜਵਾਬ ਮੰਨਿਆ ਜਾ ਰਿਹਾ ਹੈ, ਜਿਨ੍ਹਾਂ ਵਿੱਚ ਚੰਨੀ ਦੇ ਕਿਸੇ ਹੋਰ ਪਾਰਟੀ ਵਿੱਚ ਜਾਣ ਦੀਆਂ ਚਰਚਾਵਾਂ ਕੀਤੀਆਂ ਜਾ ਰਹੀਆਂ ਸਨ। ਦੂਜੇ ਪਾਸੇ, ਆਲ ਇੰਡੀਆ ਕਾਂਗਰਸ ਕਮੇਟੀ ਲਈ ਵੀ ਇਹ ਸਥਿਤੀ ਚੁਣੌਤੀਪੂਰਨ ਬਣੀ ਹੋਈ ਸੀ ਕਿਉਂਕਿ ਬਾਗ਼ੀ ਧੜਾ ਹੁਣ ਤੱਕ ਭੁਪੇਸ਼ ਬਘੇਲ ਨਾਲ ਗੱਲਬਾਤ ਲਈ ਤਿਆਰ ਨਹੀਂ ਸੀ। ਇਸ ਨਵੇਂ ਰੁਖ਼ ਤੋਂ ਬਾਅਦ ਪਾਰਟੀ ਲੀਡਰਸ਼ਿਪ ਨੂੰ ਵੀ ਹੱਲ ਨਿਕਲਣ ਦੀ ਉਮੀਦ ਜਗੀ ਹੈ। ਪੰਜਾਬ ਦੌਰੇ ਦੇ ਤੀਜੇ ਦਿਨ ਭੁਪੇਸ਼ ਬਘੇਲ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਹਾਈਕਮਾਨ 'ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਪ੍ਰਭਾਵੀ ਨਹੀਂ ਹੋਵੇਗਾ ਅਤੇ ਜੋ ਫ਼ੈਸਲੇ ਪਹਿਲਾਂ ਹੀ ਹੋ ਚੁੱਕੇ ਹਨ, ਉਹ ਬਰਕਰਾਰ ਰਹਿਣਗੇ। ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਵੱਲੋਂ ਮਿਲੇ ਸੰਕੇਤਾਂ ਤੋਂ ਬਾਅਦ ਬਘੇਲ ਨੇ ਆਪਣਾ ਰੁਖ਼ ਹੋਰ ਸਪੱਸ਼ਟ ਕੀਤਾ ਹੈ। ਉਹ ਇੱਕ ਪਾਸੇ ਬਾਗ਼ੀ ਧੜੇ ਨਾਲ ਸੰਵਾਦ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਦੂਜੇ ਪਾਸੇ ਪਾਰਟੀ ਅਨੁਸ਼ਾਸਨ 'ਤੇ ਵੀ ਜ਼ੋਰ ਦੇ ਰਹੇ ਹਨ। ਸੂਤਰਾਂ ਮੁਤਾਬਕ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਭੁਪੇਸ਼ ਬਘੇਲ ਦੇ ਦੂਤ ਵਜੋਂ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਰਾਜ ਕੁਮਾਰ ਵੇਰਕਾ ਵੀ ਗੱਲਬਾਤ ਦੀ ਕੋਸ਼ਿਸ਼ ਕਰ ਚੁੱਕੇ ਹਨ। ਇਸ ਸਮੇਂ ਚੰਨੀ ਧੜਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ 'ਤੇ ਕਾਇਮ ਹੈ, ਜਦਕਿ ਭੁਪੇਸ਼ ਬਘੇਲ ਨੇ ਵੜਿੰਗ ਦੇ ਹੱਕ ਵਿੱਚ ਸਪੱਸ਼ਟ ਰੁਖ਼ ਅਪਣਾਇਆ ਹੈ। ਬਘੇਲ ਨੇ ਕਿਹਾ ਕਿ ਪ੍ਰਧਾਨਗੀ ਵਿੱਚ ਤਬਦੀਲੀ ਕੋਈ "ਗੁੱਡਾ-ਗੁੱਡੀ ਦੀ ਖੇਡ" ਨਹੀਂ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਵੀਆਂ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਹੋਰ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਭੁਪੇਸ਼ ਬਘੇਲ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਦੀ ਚੰਨੀ ਨਾਲ ਗੱਲਬਾਤ ਹੋਈ ਸੀ, ਪਰ ਉਹ ਦੋ ਦਿਨਾਂ ਲਈ ਬਾਹਰ ਸਨ। ਇਸ ਦੌਰਾਨ ਬਘੇਲ ਅਤੇ ਰਾਜਾ ਵੜਿੰਗ ਨੇ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਉੱਧਰ, ਰਾਜਾ ਵੜਿੰਗ ਨੇ ਦੁਹਰਾਇਆ ਕਿ ਕਾਂਗਰਸ ਵਿੱਚ ਸਭ ਕੁਝ ਠੀਕ ਹੈ ਅਤੇ ਪਾਰਟੀ ਸੰਗਠਨ ਮਜ਼ਬੂਤੀ ਨਾਲ ਕੰਮ ਕਰ ਰਿਹਾ ਹੈ।ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਧੜੇ ਨੇ ਆਪਣਾ ਪੱਖ ਰੱਖਣ ਲਈ ਅਗਲਾ ਕਦਮ ਚੁੱਕਣ ਦੀ ਤਿਆਰੀ ਕਰ ਲਈ ਹੈ। ਇਸ ਸਬੰਧੀ ਭਲਕੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਇਹ ਫ਼ੈਸਲਾ ਕੀਤਾ ਜਾਵੇਗਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਗੱਲਬਾਤ ਕੀਤੀ ਜਾਵੇ ਜਾਂ ਸਿੱਧੇ ਕਾਂਗਰਸੀ ਆਗੂ ਰਾਹੁਲ ਗਾਂਧੀ ਕੋਲ ਮਾਮਲਾ ਰੱਖਿਆ ਜਾਵੇ। ਸੂਤਰਾਂ ਅਨੁਸਾਰ 10 ਜੁਲਾਈ ਨੂੰ ਹੋਣ ਵਾਲੇ ਸਮਰਥਕਾਂ ਦੇ ਵੱਡੇ ਇਕੱਠ ਦੌਰਾਨ ਵੀ ਚੰਨੀ ਧੜਾ ਭੁਪੇਸ਼ ਬਘੇਲ ਸਾਹਮਣੇ ਆਪਣਾ ਪੱਖ ਰੱਖ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਬਘੇਲ ਵੱਲੋਂ ਲਗਾਤਾਰ ਚੰਨੀ ਧੜੇ ਦੇ ਆਗੂਆਂ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਹੁਣ ਬਾਗ਼ੀ ਧੜੇ ਨੇ ਸੰਵਾਦ ਦਾ ਰਾਹ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਭੁਪੇਸ਼ ਬਘੇਲ ਦੇ ਪੰਜ ਦਿਨਾਂ ਪੰਜਾਬ ਦੌਰੇ ਦੇ ਪਹਿਲੇ ਤਿੰਨ ਦਿਨਾਂ ਦੌਰਾਨ ਚੰਨੀ ਧੜੇ ਨਾਲ ਸਿੱਧੀ ਮੁਲਾਕਾਤ ਨਹੀਂ ਹੋ ਸਕੀ ਸੀ। ਇਸ ਦੌਰਾਨ ਬਘੇਲ ਨੇ ਨਰਮ ਅਤੇ ਸਖ਼ਤ ਦੋਵੇਂ ਰਵੱਈਏ ਅਪਣਾਏ, ਪਰ ਗੱਲਬਾਤ ਅੱਗੇ ਨਹੀਂ ਵੱਧ ਸਕੀ। ਹੁਣ ਨਵੀਂ ਪਹਿਲਕਦਮੀ ਨਾਲ ਪਾਰਟੀ ਅੰਦਰ ਸੰਵਾਦ ਦੀ ਉਮੀਦ ਮੁੜ ਬਣੀ ਹੈ। ਮੁਹਾਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਚੰਨੀ ਧੜੇ ਨੇ ਮੁੜ ਅਹਿਮ ਬੈਠਕ ਸੱਦੀ ਹੈ। ਕਈ ਦਿਨਾਂ ਦੀ ਚੁੱਪੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਆਗੂ ਰਾਹੁਲ ਗਾਂਧੀ ਹਨ ਅਤੇ ਅੱਗੇ ਵੀ ਰਹਿਣਗੇ। ਇਸ ਬਿਆਨ ਨੂੰ ਉਨ੍ਹਾਂ ਅਟਕਲਾਂ ਦਾ ਜਵਾਬ ਮੰਨਿਆ ਜਾ ਰਿਹਾ ਹੈ, ਜਿਨ੍ਹਾਂ ਵਿੱਚ ਚੰਨੀ ਦੇ ਕਿਸੇ ਹੋਰ ਪਾਰਟੀ ਵਿੱਚ ਜਾਣ ਦੀਆਂ ਚਰਚਾਵਾਂ ਕੀਤੀਆਂ ਜਾ ਰਹੀਆਂ ਸਨ। ਦੂਜੇ ਪਾਸੇ, ਆਲ ਇੰਡੀਆ ਕਾਂਗਰਸ ਕਮੇਟੀ ਲਈ ਵੀ ਇਹ ਸਥਿਤੀ ਚੁਣੌਤੀਪੂਰਨ ਬਣੀ ਹੋਈ ਸੀ ਕਿਉਂਕਿ ਬਾਗ਼ੀ ਧੜਾ ਹੁਣ ਤੱਕ ਭੁਪੇਸ਼ ਬਘੇਲ ਨਾਲ ਗੱਲਬਾਤ ਲਈ ਤਿਆਰ ਨਹੀਂ ਸੀ। ਇਸ ਨਵੇਂ ਰੁਖ਼ ਤੋਂ ਬਾਅਦ ਪਾਰਟੀ ਲੀਡਰਸ਼ਿਪ ਨੂੰ ਵੀ ਹੱਲ ਨਿਕਲਣ ਦੀ ਉਮੀਦ ਜਗੀ ਹੈ। ਪੰਜਾਬ ਦੌਰੇ ਦੇ ਤੀਜੇ ਦਿਨ ਭੁਪੇਸ਼ ਬਘੇਲ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਹਾਈਕਮਾਨ 'ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਪ੍ਰਭਾਵੀ ਨਹੀਂ ਹੋਵੇਗਾ ਅਤੇ ਜੋ ਫ਼ੈਸਲੇ ਪਹਿਲਾਂ ਹੀ ਹੋ ਚੁੱਕੇ ਹਨ, ਉਹ ਬਰਕਰਾਰ ਰਹਿਣਗੇ। ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਵੱਲੋਂ ਮਿਲੇ ਸੰਕੇਤਾਂ ਤੋਂ ਬਾਅਦ ਬਘੇਲ ਨੇ ਆਪਣਾ ਰੁਖ਼ ਹੋਰ ਸਪੱਸ਼ਟ ਕੀਤਾ ਹੈ। ਉਹ ਇੱਕ ਪਾਸੇ ਬਾਗ਼ੀ ਧੜੇ ਨਾਲ ਸੰਵਾਦ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਦੂਜੇ ਪਾਸੇ ਪਾਰਟੀ ਅਨੁਸ਼ਾਸਨ 'ਤੇ ਵੀ ਜ਼ੋਰ ਦੇ ਰਹੇ ਹਨ। ਸੂਤਰਾਂ ਮੁਤਾਬਕ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਭੁਪੇਸ਼ ਬਘੇਲ ਦੇ ਦੂਤ ਵਜੋਂ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਰਾਜ ਕੁਮਾਰ ਵੇਰਕਾ ਵੀ ਗੱਲਬਾਤ ਦੀ ਕੋਸ਼ਿਸ਼ ਕਰ ਚੁੱਕੇ ਹਨ। ਇਸ ਸਮੇਂ ਚੰਨੀ ਧੜਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ 'ਤੇ ਕਾਇਮ ਹੈ, ਜਦਕਿ ਭੁਪੇਸ਼ ਬਘੇਲ ਨੇ ਵੜਿੰਗ ਦੇ ਹੱਕ ਵਿੱਚ ਸਪੱਸ਼ਟ ਰੁਖ਼ ਅਪਣਾਇਆ ਹੈ। ਬਘੇਲ ਨੇ ਕਿਹਾ ਕਿ ਪ੍ਰਧਾਨਗੀ ਵਿੱਚ ਤਬਦੀਲੀ ਕੋਈ "ਗੁੱਡਾ-ਗੁੱਡੀ ਦੀ ਖੇਡ" ਨਹੀਂ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਵੀਆਂ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਹੋਰ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਭੁਪੇਸ਼ ਬਘੇਲ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਦੀ ਚੰਨੀ ਨਾਲ ਗੱਲਬਾਤ ਹੋਈ ਸੀ, ਪਰ ਉਹ ਦੋ ਦਿਨਾਂ ਲਈ ਬਾਹਰ ਸਨ। ਇਸ ਦੌਰਾਨ ਬਘੇਲ ਅਤੇ ਰਾਜਾ ਵੜਿੰਗ ਨੇ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਉੱਧਰ, ਰਾਜਾ ਵੜਿੰਗ ਨੇ ਦੁਹਰਾਇਆ ਕਿ ਕਾਂਗਰਸ ਵਿੱਚ ਸਭ ਕੁਝ ਠੀਕ ਹੈ ਅਤੇ ਪਾਰਟੀ ਸੰਗਠਨ ਮਜ਼ਬੂਤੀ ਨਾਲ ਕੰਮ ਕਰ ਰਿਹਾ ਹੈ।ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਧੜੇ ਨੇ ਆਪਣਾ ਪੱਖ ਰੱਖਣ ਲਈ ਅਗਲਾ ਕਦਮ ਚੁੱਕਣ ਦੀ ਤਿਆਰੀ ਕਰ ਲਈ ਹੈ। ਇਸ ਸਬੰਧੀ ਭਲਕੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਇਹ ਫ਼ੈਸਲਾ ਕੀਤਾ ਜਾਵੇਗਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਗੱਲਬਾਤ ਕੀਤੀ ਜਾਵੇ ਜਾਂ ਸਿੱਧੇ ਕਾਂਗਰਸੀ ਆਗੂ ਰਾਹੁਲ ਗਾਂਧੀ ਕੋਲ ਮਾਮਲਾ ਰੱਖਿਆ ਜਾਵੇ। ਸੂਤਰਾਂ ਅਨੁਸਾਰ 10 ਜੁਲਾਈ ਨੂੰ ਹੋਣ ਵਾਲੇ ਸਮਰਥਕਾਂ ਦੇ ਵੱਡੇ ਇਕੱਠ ਦੌਰਾਨ ਵੀ ਚੰਨੀ ਧੜਾ ਭੁਪੇਸ਼ ਬਘੇਲ ਸਾਹਮਣੇ ਆਪਣਾ ਪੱਖ ਰੱਖ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਬਘੇਲ ਵੱਲੋਂ ਲਗਾਤਾਰ ਚੰਨੀ ਧੜੇ ਦੇ ਆਗੂਆਂ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਹੁਣ ਬਾਗ਼ੀ ਧੜੇ ਨੇ ਸੰਵਾਦ ਦਾ ਰਾਹ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਭੁਪੇਸ਼ ਬਘੇਲ ਦੇ ਪੰਜ ਦਿਨਾਂ ਪੰਜਾਬ ਦੌਰੇ ਦੇ ਪਹਿਲੇ ਤਿੰਨ ਦਿਨਾਂ ਦੌਰਾਨ ਚੰਨੀ ਧੜੇ ਨਾਲ ਸਿੱਧੀ ਮੁਲਾਕਾਤ ਨਹੀਂ ਹੋ ਸਕੀ ਸੀ। ਇਸ ਦੌਰਾਨ ਬਘੇਲ ਨੇ ਨਰਮ ਅਤੇ ਸਖ਼ਤ ਦੋਵੇਂ ਰਵੱਈਏ ਅਪਣਾਏ, ਪਰ ਗੱਲਬਾਤ ਅੱਗੇ ਨਹੀਂ ਵੱਧ ਸਕੀ। ਹੁਣ ਨਵੀਂ ਪਹਿਲਕਦਮੀ ਨਾਲ ਪਾਰਟੀ ਅੰਦਰ ਸੰਵਾਦ ਦੀ ਉਮੀਦ ਮੁੜ ਬਣੀ ਹੈ। ਮੁਹਾਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਚੰਨੀ ਧੜੇ ਨੇ ਮੁੜ ਅਹਿਮ ਬੈਠਕ ਸੱਦੀ ਹੈ। ਕਈ ਦਿਨਾਂ ਦੀ ਚੁੱਪੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਆਗੂ ਰਾਹੁਲ ਗਾਂਧੀ ਹਨ ਅਤੇ ਅੱਗੇ ਵੀ ਰਹਿਣਗੇ। ਇਸ ਬਿਆਨ ਨੂੰ ਉਨ੍ਹਾਂ ਅਟਕਲਾਂ ਦਾ ਜਵਾਬ ਮੰਨਿਆ ਜਾ ਰਿਹਾ ਹੈ, ਜਿਨ੍ਹਾਂ ਵਿੱਚ ਚੰਨੀ ਦੇ ਕਿਸੇ ਹੋਰ ਪਾਰਟੀ ਵਿੱਚ ਜਾਣ ਦੀਆਂ ਚਰਚਾਵਾਂ ਕੀਤੀਆਂ ਜਾ ਰਹੀਆਂ ਸਨ। ਦੂਜੇ ਪਾਸੇ, ਆਲ ਇੰਡੀਆ ਕਾਂਗਰਸ ਕਮੇਟੀ ਲਈ ਵੀ ਇਹ ਸਥਿਤੀ ਚੁਣੌਤੀਪੂਰਨ ਬਣੀ ਹੋਈ ਸੀ ਕਿਉਂਕਿ ਬਾਗ਼ੀ ਧੜਾ ਹੁਣ ਤੱਕ ਭੁਪੇਸ਼ ਬਘੇਲ ਨਾਲ ਗੱਲਬਾਤ ਲਈ ਤਿਆਰ ਨਹੀਂ ਸੀ। ਇਸ ਨਵੇਂ ਰੁਖ਼ ਤੋਂ ਬਾਅਦ ਪਾਰਟੀ ਲੀਡਰਸ਼ਿਪ ਨੂੰ ਵੀ ਹੱਲ ਨਿਕਲਣ ਦੀ ਉਮੀਦ ਜਗੀ ਹੈ। ਪੰਜਾਬ ਦੌਰੇ ਦੇ ਤੀਜੇ ਦਿਨ ਭੁਪੇਸ਼ ਬਘੇਲ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਹਾਈਕਮਾਨ 'ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਪ੍ਰਭਾਵੀ ਨਹੀਂ ਹੋਵੇਗਾ ਅਤੇ ਜੋ ਫ਼ੈਸਲੇ ਪਹਿਲਾਂ ਹੀ ਹੋ ਚੁੱਕੇ ਹਨ, ਉਹ ਬਰਕਰਾਰ ਰਹਿਣਗੇ। ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਵੱਲੋਂ ਮਿਲੇ ਸੰਕੇਤਾਂ ਤੋਂ ਬਾਅਦ ਬਘੇਲ ਨੇ ਆਪਣਾ ਰੁਖ਼ ਹੋਰ ਸਪੱਸ਼ਟ ਕੀਤਾ ਹੈ। ਉਹ ਇੱਕ ਪਾਸੇ ਬਾਗ਼ੀ ਧੜੇ ਨਾਲ ਸੰਵਾਦ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਦੂਜੇ ਪਾਸੇ ਪਾਰਟੀ ਅਨੁਸ਼ਾਸਨ 'ਤੇ ਵੀ ਜ਼ੋਰ ਦੇ ਰਹੇ ਹਨ। ਸੂਤਰਾਂ ਮੁਤਾਬਕ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਭੁਪੇਸ਼ ਬਘੇਲ ਦੇ ਦੂਤ ਵਜੋਂ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਰਾਜ ਕੁਮਾਰ ਵੇਰਕਾ ਵੀ ਗੱਲਬਾਤ ਦੀ ਕੋਸ਼ਿਸ਼ ਕਰ ਚੁੱਕੇ ਹਨ। ਇਸ ਸਮੇਂ ਚੰਨੀ ਧੜਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ 'ਤੇ ਕਾਇਮ ਹੈ, ਜਦਕਿ ਭੁਪੇਸ਼ ਬਘੇਲ ਨੇ ਵੜਿੰਗ ਦੇ ਹੱਕ ਵਿੱਚ ਸਪੱਸ਼ਟ ਰੁਖ਼ ਅਪਣਾਇਆ ਹੈ। ਬਘੇਲ ਨੇ ਕਿਹਾ ਕਿ ਪ੍ਰਧਾਨਗੀ ਵਿੱਚ ਤਬਦੀਲੀ ਕੋਈ "ਗੁੱਡਾ-ਗੁੱਡੀ ਦੀ ਖੇਡ" ਨਹੀਂ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਵੀਆਂ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਹੋਰ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਭੁਪੇਸ਼ ਬਘੇਲ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਦੀ ਚੰਨੀ ਨਾਲ ਗੱਲਬਾਤ ਹੋਈ ਸੀ, ਪਰ ਉਹ ਦੋ ਦਿਨਾਂ ਲਈ ਬਾਹਰ ਸਨ। ਇਸ ਦੌਰਾਨ ਬਘੇਲ ਅਤੇ ਰਾਜਾ ਵੜਿੰਗ ਨੇ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਉੱਧਰ, ਰਾਜਾ ਵੜਿੰਗ ਨੇ ਦੁਹਰਾਇਆ ਕਿ ਕਾਂਗਰਸ ਵਿੱਚ ਸਭ ਕੁਝ ਠੀਕ ਹੈ ਅਤੇ ਪਾਰਟੀ ਸੰਗਠਨ ਮਜ਼ਬੂਤੀ ਨਾਲ ਕੰਮ ਕਰ ਰਿਹਾ ਹੈ।
Posted By: Daily Suraj Bureau