Daily Suraj

ਪੰਜਾਬੀ

ਰਾਜਿੰਦਰ ਗੁਪਤਾ ਬਿਨਾਂ ਮੁਕਾਬਲਾ ਚੁਣੇ ਗਏ ਪੰਜਾਬ ਤੋਂ ਰਾਜ ਸਭਾ ਮੈਂਬਰ

17 Oct, 2025 01:23 AM

ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਨੇ ਰਜਿੰਦਰ ਗੁਪਤਾ ਨੂੰ ਦਿੱਤਾ ਸਰਟੀਫਿਕੇਟ


ਚੰਡੀਗੜ੍ਹ ਰਾਜਿੰਦਰ ਗੁਪਤਾ ਨੂੰ ਪੰਜਾਬ ਤੋਂ ਰਾਜ ਸਭਾ ਸੀਟ ਦਾ ਜੇਤੂ ਐਲਾਨਿਆ ਗਿਆ ਹੈ। ਕਿਸੇ ਵੀ ਰਾਜਨੀਤਿਕ ਪਾਰਟੀ ਨੇ ਉਨ੍ਹਾਂ ਦੇ ਖਿਲਾਫ ਉਮੀਦਵਾਰ ਨਹੀਂ ਖੜ੍ਹਾ ਕੀਤਾ ਸੀ। ਰਾਜਿੰਦਰ ਗੁਪਤਾ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਹਨ।


ਪੰਜਾਬ ਵਿਧਾਨ ਸਭਾ ਦੇ ਸਕੱਤਰ-ਕਮ-ਰਿਟਰਨਿੰਗ ਅਫ਼ਸਰ ਰਾਮ ਲੋਕ ਖਟਾਨਾ ਨੇ ਅੱਜ ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ, ਜੋ ਸੰਸਦ ਦੇ ਉਪਰਲੇ ਸਦਨ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ, ਨੂੰ ਚੋਣ ਸਰਟੀਫਿਕੇਟ ਸੌਂਪਿਆ। ਇਹ ਸਰਟੀਫਿਕੇਟ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਦਿੱਤਾ ਗਿਆ। ਰਜਿੰਦਰ ਗੁਪਤਾ ਦੇ ਨਾਲ ਉਨ੍ਹਾਂ ਦੀ ਪਤਨੀ ਮਧੂ ਗੁਪਤਾ ਵੀ ਮੌਜੂਦ ਸਨ।

Posted By: Daily Suraj Bureau

Latest News