ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
ਅੰਮ੍ਰਿਤਸਰ, 19 ਅਪ੍ਰੈਲ - ਇੱਥੇ ਇੱਕ ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਅਨੁਰਾਧਾ (31) ਪਤਨੀ ਅਨਮੋਲ ਸਹਦੇਵ ਵਾਸੀ ਗੁਰਬਖ਼ਸ਼ ਨਗਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਏ. ਸੀ. ਪੀ. ਸੁਖਪਾਲ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Posted By: Daily Suraj Bureau