ਤਰਨਤਾਰਨ ਦੇ ਪਿੰਡ ਝਬਾਲ ਖ਼ੁਰਦ 'ਚ ਬੇਅਦਬੀ, ਕੂੜੇ ਦੇ ਢੇਰ ਵਿਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ
- ਪੰਜਾਬ
- 21 May,2025

ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਇਥੋਂ ਦੇ ਪਿੰਡ ਝਬਾਲ ਖ਼ੁਰਦ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਲੈ ਕੇ ਪਿੰਡ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੂੰ ਗੁਟਕਾ ਸਾਹਿਬ ਦੇ ਅੰਗ ਕੂੜੇ ਅਤੇ ਸੜਕ ’ਤੇ ਖਿੱਲਰੇ ਹੋਏ ਮਿਲੇ।
ਜਿਸ ’ਤੇ ਉਨ੍ਹਾਂ ਨੇ ਸਾਰਾ ਮਾਮਲਾ ਪਿੰਡ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਥਾਣਾ ਝਬਾਲ ਦੀ ਪੁਲਿਸ ਦੇ ਧਿਆਨ ਵਿਚ ਲਿਆਂਦਾ। ਮੌਕੇ ’ਤੇ ਪੁੱਜੇ ਐਸ. ਪੀ. ਅਜੈ ਰਾਜ ਸਿੰਘ, ਇੰਸਪੈਕਟਰ ਪਰਮਜੀਤ ਸਿੰਘ ਵਿਰਦੀ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ ਨੂੰ ਪਿੰਡ ਵਾਸੀਆਂ ਨੇ ਅੰਗ ਇਕੱਠੇ ਕਰ ਸਤਿਕਾਰ ਸਹਿਤ ਉਨ੍ਹਾਂ ਨੂੰ ਸੌਂਪ ਦਿੱਤੇ ਹਨ।
ਪੁਲਿਸ ਨੇ ਸ਼ਰਾਰਤੀ ਅਨਸਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਕਿਹਾ ਕਿ ਜਲਦ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੀ ਪਛਾਣ ਕਰਕੇ ਕਾਬੂ ਕਰ ਲਿਆ ਜਾਵੇਗਾ।
#TarnTaran #JhabalKhurd #GutkaSahibDesecration #ReligiousRespect #PunjabNews #SacredScripture #CommunityPeace #PoliceInvestigation
Posted By:

Leave a Reply