Daily Suraj

ਪੰਜਾਬੀ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

07 Feb, 2026 04:53 PM

ਲੌਂਗੋਵਾਲ, (ਜਗਸੀਰ ਸਿੰਘ)- ਪਿੰਡ ਉਭਾਵਾਲ ਵਿਖੇ ਜਥੇਦਾਰ ਅਕਾਲੀ ਫੂਲਾ ਸਿੰਘ ਨਸ਼ਾ ਛਡਾਓ ਦਸਤਾਰ ਸਜਾਓ ਸੰਯੁਕਤ ਸਮਾਜ ਸੰਗਠਨ ਪੰਜਾਬ ਵੱਲੋ ਸਮੁੱਚੇ ਨਗਰ ਨਿਵਾਸੀਆ ਦੇ ਸਹਿਯੋਗ ਨਾਲ 
 

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਪੰਜ ਪਿਆਰਿਆ ਦਾ ਸਨਮਾਨ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰ ਕੇ ਕੀਤਾ ਗਿਆ ਅਤੇ ਇਸ ਸਮੇਂ ਕਿੰਨੂਆਂ ਦਾ ਲੰਗਰ ਲਾਇਆ ਗਿਆ, ਸੰਗਤਾ ਨੇ ਗੁਰੂ ਜੀ ਨੂੰ ਸਰਧਾ ਤੇ ਸਤਿਕਾਰ ਭੇਟ ਕੀਤਾ। ਇਸ ਸਮੇਂ ਪ੍ਰਸਿੱਧ ਸਮਾਜ ਸੇਵੀ ਤੇ ਪਿੰਡ ਉਭਾਵਾਲ ਦੇ ਸਾਬਕਾ ਸਰਪੰਚ ਪਾਲੀ ਸਿੰਘ ਕਮਲ ਨੇ ਸੰਬੋਧਨ ਕਰਦਿਆ ਦੱਸਿਆ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਕ੍ਰਾਂਤੀਕਾਰੀ ਜੀਵਨ ਮਨੁੱਖਤਾ ਨੂੰ ਪ੍ਰੇਰਿਤ ਕਰਨ ਵਾਲਾ ਹੈ, ਉਨਾਂ ਨੇ ਸਮਾਜ ਵਿੱਚੋਂ ਜਾਤ ਪਾਤ ਖਤਮ ਕਰਨ ਲਈ ਬਹੁਤ ਵੱਡਾ ਸੰਘਰਸ਼ ਕੀਤਾ ਅਤੇ ਬੇਗਮਪੁਰਾ ਵਸਾਉਣ ਦਾ ਸੰਦੇਸ਼ ਦਿੱਤਾ,ਅੱਜ ਸਾਨੂੰ ਉਹਨਾਂ ਦੇ ਦਰਸਾਏ ਸੱਚੇ ਸੁੱਚੇ ਮਾਰਗ ਤੇ ਚੱਲਣ ਦੀ ਜਰੂਰਤ ਹੈ। ਇਸ ਸਮੇਂ ਅਕਾਲੀ ਫੂਲਾ ਸਿੰਘ ਨਸ਼ਾ ਛਡਾਓ ਦਸਤਾਰ ਸਜਾਓ ਸੰਯੁਕਤ ਸਮਾਜ ਸੰਗਠਨ ਪੰਜਾਬ ਦੇ ਪ੍ਰਧਾਨ ਜਗਸੀਰ ਸਿੰਘ ਖੇੜੀ ਚੰਦਵਾ, ਸੀਨੀਅਰ ਮੀਤ ਪ੍ਰਧਾਨ ਨਿਰਭੈ ਸਿੰਘ ਛੰਨਾ, ਜਰਨਲ ਸਕੱਤਰ ਹਰਵਿੰਦਰ ਸਿੰਘ ਬਡਰੁੱਖਾ, ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਬਲਵਿੰਦਰ ਸਿੰਘ, ਮਨੀ ਸਿੰਘ ,ਬਿੱਕਰ ਸਿੰਘ, ਗੋਸਾ ਸਿੰਘ, ਗੋਲਡੀ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜਰ ਸਨ ।

Posted By: Daily Suraj Bureau

Latest News