ਪੰਜਾਬ ਦੇ ਮੁੱਖ ਮੰਤਰੀ ਦੀ ਅੱਜ ਪ੍ਰੈਸ ਕਾਨਫਰੰਸ, ਵਿਸ਼ਾ ਅਜੇ ਗੁਪਤ
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ ਇੱਕ ਮਹੱਤਵਪੂਰਨ ਮੁੱਦੇ ‘ਤੇ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ। ਇਹ ਪ੍ਰੈਸ ਕਾਨਫਰੰਸ ਅੱਜ ਦੁਪਹਿਰ 12:00 ਵਜੇ ਸੀਐਮਆਰ (CMR), ਚੰਡੀਗੜ੍ਹ ਵਿਖੇ ਹੋਵੇਗੀ। ਹਾਲਾਂਕਿ ਇਸ ਪ੍ਰੈਸ ਕਾਨਫਰੰਸ ਦਾ ਵਿਸ਼ਾ ਕੀ ਹੋਵੇਗਾ, ਇਸ ਬਾਰੇ ਮੁੱਖ ਮੰਤਰੀ ਦਫਤਰ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਇਸ ਕਾਰਨ ਰਾਜਨੀਤਿਕ ਹਲਕਿਆਂ ਵਿੱਚ ਇਸ ਬ੍ਰੀਫਿੰਗ ਨੂੰ ਲੈ ਕੇ ਚਰਚਾ ਜਾਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਮਾਰਚ ਮਹੀਨੇ ਵਿੱਚ ਚਾਰ ਸਾਲ ਪੂਰੇ ਹੋ ਚੁੱਕੇ ਹਨ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਕਈ ਪ੍ਰੈਸ ਕਾਨਫਰੰਸ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 1 ਮਈ, ਮਜ਼ਦੂਰ ਦਿਵਸ ਦੇ ਮੌਕੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਸੱਦਿਆ ਗਿਆ ਹੈ, ਜਿਸ ਕਰਕੇ ਅੱਜ ਦੀ ਪ੍ਰੈਸ ਕਾਨਫਰੰਸ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
Posted By: Daily Suraj Bureau