Daily Suraj

ਪੰਜਾਬੀ

ਪਿੰਡ ਮਹਿਤਾ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ

17 May, 2025 10:00 PM

ਸੰਗਤ ਮੰਡੀ : ਪਿੰਡ ਮਹਿਤਾ ਵਿਖੇ ਆਯੂਸ਼ਮਾਨ ਅਰੋਗਿਆ ਕੇਂਦਰ ਮਹਿਤਾ ਦੀ ਟੀਮ ਵੱਲੋਂ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਸ਼ਵ ਡੇਂਗੂ ਦਿਵਸ ਅਤੇ ਡਰਾਈ ਡੇਅ ਮਨਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਅਵਤਾਰ ਸਿੰਘ ਮਲਟੀਪਰਪਜ ਹੈਲਥ ਵਰਕਰ (ਮੇਲ) ਅਤੇ ਸੁਖਜੀਤ ਕੌਰ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਵੱਲੋਂ ਬੱਚਿਆਂ ਅਤੇ ਸਮੂਹ ਸਟਾਫ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਮਨਜੀਤ ਕੌਰ ਆਸ਼ਾ ਵਰਕਰ ਪਤਨੀ ਧਰਮ ਸਿੰਘ ਅਤੇ ਮਨਜੀਤ ਕੌਰ ਆਸ਼ਾ ਵਰਕਰ ਪਤਨੀ ਜੱਗਾ ਸਿੰਘ ਵੱਲੋਂ ਡਰਾਈਡੇਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਘਰ ਘਰ ਸੁਨੇਹਾ ਪਹੁੰਚਾਉਣ ਦਾ ਉਪਰਾਲਾ ਕੀਤਾ।

 ਇਸ ਮੌਕੇ ਅਵਤਾਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੀਨੀਅਰ ਮੈਡੀਕਲ ਅਫਸਰ ਸੀਐਚਸੀ ਸੰਗਤ ਡਾ. ਮੈਡਮ ਪਾਮਿਲ ਬਾਂਸਲ ਦੀ ਅਗਵਾਈ ਹੇਠ ਵਿਸ਼ਵ ਡੇਂਗੂ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਮਹਿਤਾ ਵਿਖੇ ਉਨ੍ਹਾਂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਸਾਫ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਹੀ ਕੱਟਦਾ ਹੈ। ਤੇਜ ਬੁਖਾਰ, ਸਿਰ ਦਰਦ, ਮਾਸ਼ਪੇਸ਼ੀਆਂ ’ਚ ਦਰਦ ਅਤੇ ਚਮੜੀ ਤੇ ਲਾਲ ਰੰਗ ਦੇ ਦਾਣੇ ਆਦਿ ਇਸ ਦੀਆਂ ਨਿਸ਼ਾਨੀਆਂ ਹਨ। ਸੁਖਜੀਤ ਕੌਰ ਨੇ ਕਿਹਾ ਕਿ ਹਮੇਸ਼ਾਂ ਸਾਰਾ ਸਰੀਰ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਉ ਕਰੀਮਾਂ ਅਤੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਪ੍ਰਿੰਸੀਪਲ ਮੈਡਮ ਪ੍ਰਿਯਾਦੀਪ ਕੌਰ ਅਤੇ ਸਮੂਹ ਅਧਿਅਪਕਾਂ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੇਂ ਸਮੇਂ ਸਿਰ ਬੱਚਿਆਂ ਨੂੰ ਅਜਿਹੀ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਕਿ ਉਹ ਬਿਮਾਰੀਆਂ ਪੱਖੋਂ ਸੁਚੇਤ ਰਹਿ ਸਕਣ।

#WorldDengueDay #DengueAwareness #HealthCampaign #StopDengue #CleanVillage #MehitaNews #CommunityHealth #PunjabNews

Posted By: Daily Suraj Bureau

Latest News