ਪਿੰਡ ਤੋਗਾਂਵਾਲ ਦੇ ਤਿੰਨ ਪੰਚ ਤੇ ਇਕ ਸਾਬਕਾ ਸਰਪੰਚ ‘ਆਪ’ ’ਚ ਹੋਏ ਸ਼ਾਮਲ

ਪਿੰਡ ਤੋਗਾਂਵਾਲ ਦੇ ਤਿੰਨ ਪੰਚ ਤੇ ਇਕ ਸਾਬਕਾ ਸਰਪੰਚ ‘ਆਪ’ ’ਚ ਹੋਏ ਸ਼ਾਮਲ

ਕਪੂਰਥਲਾ: ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਕਪੂਰਥਲਾ ਦੇ ਵਿਚ ਲੋਕਾਂ ਦਾ ਦੂਜੀ ਪਾਰਟੀਆਂ ਨੂੰ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ । ਇਸੇ ਕੜੀ ਤਹਿਤ ਅੱਜ ਪਿੰਡ ਤੋਗਾਂਵਾਲ ਦੇ ਤਿੰਨ ਪੰਚ ਅਤੇ ਇੱਕ ਸਾਬਕਾ ਸਰਪੰਚ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ । ਚੇਅਰਮੈਨ ਇੰਡੀਅਨ ਨੇ ਕਿਹਾ ਕਿ ਪੰਚਾਇਤ ਮੈਂਬਰਾਂ ਵਿਚੋਂ ਸਾਬਕਾ ਸਰਪੰਚ ਇੰਦਰ ਸਿੰਘ, ਪੰਚ ਸਰਵਿੰਦਰ ਸਿੰਘ, ਪੰਚ ਬਲਜੀਤ ਕੌਰ, ਪੰਚ ਪਰਮਜੀਤ ਕੌਰ ਅੱਜ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਏ ਹਨ । ਸ਼ਾਮਿਲ ਹੋਏ ਮੈਂਬਰਾਂ ਨੂੰ ਜਿੱਥੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ, ਉੱਥੇ ਹੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਜ਼ਰੂਰ ਦਿੱਤਾ ਜਾਵੇਗਾ । ਚੇਅਰਮੈਨ ਇੰਡੀਅਨ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਹੋਰ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਵਾਰੀ-ਵਾਰੀ ਪੂਰਾ ਕਰਕੇ ਜਨਤਾ ਦਾ ਦਿਲ ਜਿੱਤ ਲਿਆ ਹੈ । ਪੰਜਾਬ ਦੇ ਲੋਕਾਂ ਨੂੰ ਬਿਨਾ ਭੇਦਭਾਵ ਸਰਕਾਰ ਦੀਆ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਕ੍ਰਾਂਤੀ ਲਿਆਦੀ ਗਈ ਹੈ । ਇਹੋ ਕਾਰਨ ਹੈ ਕਿ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧੀ ਹੈ ਅਤੇ ਲੋਕ ਆਮ ਆਦਮੀ ਪਾਰਟੀ ਵਿੱਚ ਲਗਾਤਾਰ ਸ਼ਾਮਿਲ ਹੋ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਵਿਕਾਸ ਦੇ ਜੋ ਵੀ ਕੰਮ ਹੋਣਗੇ, ਉਹ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ । ਚੇਅਰਮੈਨ ਇੰਡੀਅਨ ਨੇ ਕਿਹਾ ਕਿ ਆਪ ਪਾਰਟੀ ਵਿੱਚ ਭਿ੍ਸ਼ਟਾਚਾਰੀਆਂ ਲਈ ਕੋਈ ਜਗ੍ਹਾ ਨਹੀਂ ਹੈ । ਜੋ ਵਿਅਕਤੀ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰੇਗਾ,ਪਾਰਟੀ ਵੱਲੋਂ ਉਸ ਨੂੰ ਬਣਦਾ ਸਹਿਯੋਗ ਜ਼ਰੂਰ ਦਿੱਤਾ ਜਾਵੇਗਾ । ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਖ਼ਤ ਹੁਕਮ ਹਨ ਕਿ ਭਿ੍ਸ਼ਟਾਚਾਰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਇਸ ਮੌਕੇ ਤੇ ਕੁਲਵੰਤ ਸਿੰਘ, ਬਲਵਿੰਦਰ ਸਿੰਘ, ਮਨਦੀਪ ਸਿੰਘ, ਲੰਬੜਦਾਰ ਕੁੰਦਨ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਬਲਾਕ ਪ੍ਰਧਾਨ ਅਨਮੋਲ ਕੁਮਾਰ ਗਿੱਲ, ਬਲਾਕ ਪ੍ਰਧਾਨ ਸਰਪੰਚ ਗੁਰਕਾਸ਼ਮੀਰ ਸਿੰਘ, ਮੰਗਲ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।