ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਪ੍ਰਸ਼ਾਸਕੀ ਫ਼ੈਸਲਿਆਂ ‘ਤੇ ਰਹੇਗੀ ਨਜ਼ਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਬੈਠਕ 10 ਜੂਨ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਣੀ ਹੈ। ਸੂਬੇ ਦੇ ਰਾਜਨੀਤਿਕ ਅਤੇ ਪ੍ਰਸ਼ਾਸਕੀ ਮਾਹੌਲ ਦੇ ਮੱਦੇਨਜ਼ਰ ਇਸ ਮੀਟਿੰਗ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਖ਼ਾਸ ਤੌਰ ‘ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਣ ਕਾਰਨ ਕੈਬਨਿਟ ਦੀ ਇਸ ਬੈਠਕ ‘ਤੇ ਸਾਰਿਆਂ ਦੀ ਨਜ਼ਰ ਟਿਕੀ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਰਾਜ ਦੇ ਪ੍ਰਸ਼ਾਸਕੀ ਅਤੇ ਨੀਤੀਗਤ ਮਾਮਲਿਆਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਕਾਰਨ ਇਹ ਬੈਠਕ ਸਰਕਾਰ ਦੇ ਭਵਿੱਖੀ ਫ਼ੈਸਲਿਆਂ ਅਤੇ ਕਾਰਜ ਯੋਜਨਾਵਾਂ ਦੇ ਸੰਦਰਭ ਵਿੱਚ ਅਹਿਮ ਮੰਨੀ ਜਾ ਰਹੀ ਹੈ।
Posted By: Daily Suraj Bureau