Daily Suraj

ਪੰਜਾਬੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ

09 Sep, 2026 12:25 PM

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ 12 ਸਤੰਬਰ 2026, ਦਿਨ ਸ਼ਨੀਵਾਰ ਨੂੰ ਸਥਾਨਕ (ਲੋਕਲ) ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ, ਇਸ ਦਿਨ ਜ਼ਿਲ੍ਹਾ ਅੰਮ੍ਰਿਤਸਰ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਮੁਕੰਮਲ ਛੁੱਟੀ ਰਹੇਗੀ। ਸਰਕਾਰ ਵੱਲੋਂ ਇਹ ਫੈਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਧਾਰਮਿਕ ਮਰਿਆਦਾਵਾਂ ਅਤੇ ਸਮਾਗਮਾਂ ਦੇ ਮੱਦੇਨਜ਼ਰ ਲਿਆ ਗਿਆ ਹੈ।

Posted By: Daily Suraj Bureau

Latest News