Daily Suraj

ਪੰਜਾਬੀ

ਮੁਲਾਜ਼ਮ ਭਲਕੇ ਸਾੜਨਗੇ ਪੁਰਾਣੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਦੀਆਂ ਕਾਪੀਆਂ

17 Nov, 2025 06:15 PM

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਸਾਂਝੇ ਤੌਰ ’ਤੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਲਕੇ 18 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ 18 ਨਵੰਬਰ 2022 ਨੂੰ ਹਿਮਾਚਲ ਅਤੇ ਗੁਜਰਾਤ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਅੱਜ ਤਿੰਨ ਸਾਲ ਬੀਤ ਜਾਣ ਬਾਅਦ ਵੀ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋਈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਰਾਜ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰ ਆਪਣਾ ਹੀ ਜਾਰੀ ਕੀਤਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਗਈ ਹੈ ਤੇ ਕਰਮਚਾਰੀਆਂ ਨੂੰ ਪੈਨਸ਼ਨ ਵਿਹੂਣੇ ਹੀ ਸੇਵਾਮੁਕਤ ਕਰ ਘਰਾਂ ਨੂੰ ਤੋਰ ਰਹੀ ਹੈ। ਜਿਸ ਦੇ ਰੋਸ ਵਜੋਂ ਪੰਜਾਬ ਦੇ ਦੋ ਲੱਖ ਕਰਮਚਾਰੀ ਕਾਲੇ ਬਿੱਲੇ ਲਗਾ ਕੇ ਸਰਕਾਰ ਵੱਲੋਂ ਜਾਰੀ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਨੂੰ ਸਾੜਨਗੇ।

Latest News