ਪੰਜਾਬ ਵਿਧਾਨ ਸਭਾ : ਕਾਂਗਰਸ ਨੇ ਸਦਨ ’ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ : ਕਾਂਗਰਸ ਨੇ ਸਦਨ ’ਚੋਂ ਕੀਤਾ ਵਾਕਆਊਟ

ਚੰਡੀਗੜ੍ਹ : ਵਿਧਾਨ ਸਭਾ ਵਿਚ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਨੇ ਤਿੰਨ ਸਾਲਾਂ ’ਚ 52 ਹਜ਼ਾਰ ਨੌਕਰੀਆਂ ਦਿੱਤੀਆਂ ਹਨ, ਅਸੀਂ ਇਸ ਮੁੱਦੇ ’ਤੇ ਵਿਧਾਨ ਸਭਾ ’ਚ ਵਾਈਟ ਪੇਪਰ ਲਿਆਉਣ ਦੀ ਮੰਗ ਕਰਦੇ ਹਾਂ। 

ਇਸ ਤੋਂ ਬਾਅਦ ਸਦਨ ਵਿਚ ਹੰਗਾਮਾ ਹੋ ਗਿਆ ਤੇ ਕਾਂਗਰਸੀ ਵਿਧਾਇਕਾਂ ਨੇ ਸਦਨ ’ਚੋਂ ਵਾਕ ਆਊਟ ਕਰ ਦਿੱਤਾ। ਸਦਨ ਦੇ ਬਾਹਰ, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਹ ਵੀ ਆਪਣੀ ਗੱਲ ਰੱਖਣਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਸੈਸ਼ਨ ਵਿਚ ਮੌਕਾ ਨਹੀਂ ਦਿੱਤਾ ਜਾ ਰਿਹਾ।

 ਇਸ ਦੇ ਵਿਰੋਧ ਵਿਚ ਕਾਂਗਰਸ ਨੇ ਵਾਕਆਊਟ ਕਰ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ ਧੱਕੇ ਮਾਰੇ ਜਾ ਰਹੇ ਹਨ। ਹਾਲਾਂਕਿ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਾਰਵਾਈ ਵਿਚ ਹਿੱਸਾ ਲਿਆ।

#PunjabAssembly #CongressWalkout #PoliticalProtest #OppositionVoice #DemocracyInAction #PunjabPolitics #StateGovernment #OppositionStand #LegislativeDebate #PoliticalNews