ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਜੰਤਰ-ਮੰਤਰ ਪ੍ਰਦਰਸ਼ਨ ‘ਤੇ ਅਮਿਤ ਸ਼ਾਹ ਦੇ ਸਕਦੇ ਹਨ ਜਵਾਬ
- ਦੇਸ਼
- (Asia/Kolkata)
ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਵੀਰਵਾਰ ਨੂੰ ਆਖਰੀ ਦਿਨ ਹੈ। 20 ਜੁਲਾਈ ਨੂੰ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਵਿਰੋਧੀ ਧਿਰ ਵੱਲੋਂ NEET ਪੇਪਰ ਲੀਕ ਅਤੇ ਵਿਦਿਆਰਥੀਆਂ ਵਿਰੁੱਧ ਪੁਲਿਸ ਕਾਰਵਾਈ ਦੇ ਮੁੱਦੇ ‘ਤੇ ਲਗਾਤਾਰ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਜੰਤਰ-ਮੰਤਰ ‘ਤੇ ਹੋਏ ਵਿਰੋਧ ਪ੍ਰਦਰਸ਼ਨ ਦੇ ਮੁੱਦੇ ‘ਤੇ ਸੰਸਦ ਵਿੱਚ ਚਰਚਾ ਕਰਨ ਦੀ ਪੇਸ਼ਕਸ਼ ਕੀਤੀ ਹੈ। ਜੇਕਰ ਇਸ ਮੁੱਦੇ ‘ਤੇ ਚਰਚਾ ਲਈ ਸਮਾਂ ਤੈਅ ਕੀਤਾ ਜਾਂਦਾ ਹੈ ਤਾਂ ਅਮਿਤ ਸ਼ਾਹ ਅੱਜ ਸੰਸਦ ਵਿੱਚ ਆਪਣਾ ਜਵਾਬ ਦੇ ਸਕਦੇ ਹਨ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਅਮਿਤ ਸ਼ਾਹ ਤੋਂ ਕੋਈ “ਭਾਸ਼ਣ” ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਦੱਸਿਆ ਜਾਣਾ ਚਾਹੀਦਾ ਹੈ ਕਿ ਵਿਦਿਆਰਥੀਆਂ ‘ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ। ਉੱਧਰ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਵਿਰੋਧੀ ਧਿਰ ਦੇ ਰੁਖ ‘ਤੇ ਨਿਰਾਸ਼ਾ ਜ਼ਾਹਰ ਕੀਤੀ। ਉਨ੍ਹਾਂ ਕਿਹਾ, “ਮੈਂ ਪੂਰੀ ਤਰ੍ਹਾਂ ਨਿਰਾਸ਼ ਹਾਂ। ਸਰਕਾਰ ਚਰਚਾ ਚਾਹੁੰਦੀ ਹੈ, ਪਰ ਵਿਰੋਧੀ ਧਿਰ ਭੱਜ ਰਹੀ ਹੈ।” ਰਿਜੀਜੂ ਨੇ ਅੱਗੇ ਕਿਹਾ ਕਿ ਜੇਕਰ ਵਿਰੋਧੀ ਧਿਰ ਚਰਚਾ ਲਈ ਤਿਆਰ ਹੈ ਤਾਂ ਸੰਸਦ ਦੇ ਮਾਨਸੂਨ ਸੈਸ਼ਨ ਨੂੰ ਅੱਗੇ ਵੀ ਵਧਾਇਆ ਜਾ ਸਕਦਾ ਹੈ।
Leave a Reply