ਸ੍ਰੀ ਮੁਕਤਸਰ ਸਾਹਿਬ : ਸ਼ੋ੍ਮਣੀ ਅਕਾਲੀ ਦਲ ਵੱਲੋਂ ਪਾਰਟੀ ਲਈ ਜੋ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਸ ਮੁਹਿੰਮ ’ਚ ਔਰਤਾਂ ਵੱਡੀ ਗਿਣਤੀ ’ਚ ਅਕਾਲੀ ਦਲ ਦੀਆਂ ਮੈਂਬਰ ਬਣ ਰਹੀਆਂ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਔਰਤਾਂ ਨੂੰ ਸ਼ੋ੍ਮਣੀ ਅਕਾਲੀ ਦਲ ਦੀਆਂ ਪਰਚੀਆਂ ਕੱਟ ਕੇ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ 20 ਫਰਵਰੀ ਤੱਕ ਅਕਾਲੀ ਦਲ ਦੇ ਮੈਂਬਰਾਂ ਦੀ ਭਰਤੀ ਕੀਤੀ ਜਾਣੀ ਹੈ ਤੇ ਡੈਲੀਗੇਟ ਚੁਣੇ ਜਾਣਗੇ। ਹਰਗੋਬਿੰਦ ਕੌਰ ਨੇ ਔਰਤਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਤਰੀ ਪਾਰਟੀ ਸ਼ੋ੍ਮਣੀ ਅਕਾਲੀ ਦਲ ਨਾਲ ਜੁੜਨ ਤੇ 2027 ਵਿੱਚ ਆਪਣੀ ਸਰਕਾਰ ਬਣਾਉਣ। ਉਨ੍ਹਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਦੇ ਰਾਜ ’ਚ ਹੀ ਸਾਰੀਆਂ ਭਲਾਈ ਸਕੀਮਾਂ ਲੋਕਾਂ ਲਈ ਚਲਾਈਆਂ ਗਈਆਂ ਸਨ। ਜਦੋਂ ਕਿ ਦੂਜੀਆਂ ਸਿਆਸੀ ਪਾਰਟੀਆਂ ਨੇ ਤਾਂ ਪੰਜਾਬ ਨੂੰ ਲੁੱਟਣ ਤੋਂ ਇਲਾਵਾ ਹੋਰ ਕੁੱਝ ਵੀ ਨਹੀਂ ਕੀਤਾ।
Leave a Reply