Daily Suraj

ਪੰਜਾਬੀ

ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਵੱਲੋਂ ਅਸਤੀਫ਼ਾ

22 Mar, 2019 05:30 AM

ਫ਼ਰੀਦਕੋਟ, ਬਾਬਾ ਫਰੀਦ ਸਿਹਤ ਵਿਗਿਆਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਅਰਵਿੰਦ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਚਨਾ ਅਨੁਸਾਰ ਡਾ. ਅਰਵਿੰਦ ਸ਼ਰਮਾ ਰਜਿਸਟਰਾਰ ਦੇ ਨਾਲ-ਨਾਲ ਐਡਮਿਸ਼ਨ ਹੈੱਡ ਵੀ ਸਨ ਅਤੇ ਉਹ ਕਥਿਤ ਯੂਨੀਵਰਸਿਟੀ ਵਿੱਚ ਹੋ ਰਹੀਆਂ ਮਨਮਾਨੀਆਂ ਤੋਂ ਪ੍ਰੇਸ਼ਾਨ ਸਨ। ਸੰਪਰਕ ਕਰਨ ‘ਤੇ ਯੂਨੀਵਰਸਿਟੀ ਦੇ ਰਜਿਸਟਰਾਰ ਅਰਵਿੰਦਰ ਸ਼ਰਮਾ ਨੇ ਆਪਣੇ ਅਸਤੀਫ਼ੇ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਰਜਿਸਟਰਾਰ ਦੇ ਅਸਤੀਫ਼ੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹਨਾਂ ਨੂੰ ਰਜਿਸਟਰਾਰ ਵੱਲੋਂ ਅਸਤੀਫ਼ਾ ਦੇਣ ਦੀ ਸੂਚਨਾ ਮਿਲੀ ਹੈ ਪਰੰਤੂ ਅਜੇ ਤੱਕ ਉਨ੍ਹਾਂ ਰਜਿਸਟਰਾਰ ਦਾ ਅਸਤੀਫ਼ਾ ਪੜ੍ਹਿਆ ਨਹੀਂ ਅਤੇ ਨਾ ਹੀ ਅਜੇ ਤੱਕ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕੀਤਾ ਗਿਆ ਹੈ।

Posted By: Daily Suraj Bureau

Latest News