ਸਰਕਾਰੀ ਹਾਈ ਸਕੂਲ ਪੰਜਵੜ੍ਹ ਦੀ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਮਾਰੀ ਬਾਜ਼ੀ
- ਪੰਜਾਬ
- 03 Feb,2025

ਝਬਾਲ : ਸਰਕਾਰੀ ਹਾਈ ਸਕੂਲ ਪੰਜਵੜ੍ਹ ਦੀ ਵਿਦਿਆਰਥਣਾਂ ਨੇ ਸਰਕਾਰੀ ਹਾਈ ਸਕੂਲ ਸੁਰਸਿੰਘ ਲੜਕੇ ਵਿਖੇ ਬਲਾਕ ਪੱਧਰੀ ਕਰਾਟੇ 2024-25 ਮੁਕਾਬਲਿਆਂ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ’ਤੇ ਖਿਡਾਰਨਾਂ ਦਾ ਸਕੂਲ ਪਹੁੰਚਣ ਦੌਰਾਨ ਸਨਮਾਨ ਕੀਤਾ ਗਿਆ। ਸਕੂਲ ਇੰਚਾਰਜ ਸਰਬਜੀਤ ਕੌਰ ਨੇ ਖਿਡਾਰੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਦਿਲਚਸਪੀ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਦੇ ਖਿਡਾਰੀਆਂ ਨੂੰ ਇਸ ਮੁਕਾਮ ਤਕ ਪਹੁੰਚਾਉਣ ਲਈ ਸਕੂਲ ਦੇ ਸਰੀਰਕ ਸਿੱਖਿਆ ਵਿਸ਼ੇ ਦੇ ਅਧਿਆਪਕ ਡੀਪੀਈ ਸ਼ਮੀ ਚੌਧਰੀ ਦੀ ਵੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸਨ।
Posted By:

Leave a Reply