Daily Suraj

ਪੰਜਾਬੀ

ਹਾਊਸਿੰਗ ਸਕੀਮ ਤਹਿਤ 100 ਲਾਭਪਾਤਰੀਆਂ ਨੂੰ ਫੰਡ ਜਾਰੀ ਕਰਨ ਦੀ ਪੁਸ਼ਟੀ ਵਾਲੇ ਕਰਮਜੀਤ ਸਿੰਘ ਰਿੰਟੂ ਨੇ ਪੱਤਰ ਵੰਡੇ

31 Dec, 2025 06:17 PM

ਅੰਮ੍ਰਿਤਸਰ,(ਆਰ. ਕੇ. ਸੋਨੀ)
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ ਹਾਊਸਿੰਗ ਸਕੀਮ ਤਹਿਤ ਪੱਕੀਆਂ ਛੱਤਾਂ ਦੀ ਉਸਾਰੀ ਲਈ 100 ਲਾਭਪਾਤਰੀਆਂ ਨੂੰ ਫੰਡ ਜਾਰੀ ਕਰਨ ਦੀ ਪੁਸ਼ਟੀ ਕਰਨ ਵਾਲੇ ਪੱਤਰ ਵੰਡੇ।
ਇਸ ਮੌਕੇ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਇਲਾਕੇ ਦੇ ਲੋਕਾਂ ਨੂੰ ਸਰਕਾਰ ਦੀ ਰਿਹਾਇਸ਼ ਯੋਜਨਾ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਸੀ। ਲੋੜਵੰਦ ਪਰਿਵਾਰਾਂ ਵੱਲੋਂ ਆਪਣੇ ਘਰਾਂ ‘ਤੇ ਪੱਕੀਆਂ ਛੱਤਾਂ ਬਣਾਉਣ ਲਈ ਫਾਰਮ ਭਰੇ ਗਏ, ਜਿਨ੍ਹਾਂ ਦੀ ਨਗਰ ਨਿਗਮ ਦੀ ਟੀਮ ਵੱਲੋਂ ਲਗਾਤਾਰ ਫਾਲੋ-ਅੱਪ ਕੀਤਾ ਗਿਆ। ਇਸ ਮਿਹਨਤ ਦਾ ਨਤੀਜਾ ਹੈ ਕਿ ਅੱਜ 100 ਪਰਿਵਾਰਾਂ ਨੂੰ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਸ਼ਕਤ ਬਣਾਉਣਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦੀ ਤਰਜੀਹ ਹੈ ਕਿ ਹਰ ਨਾਗਰਿਕ ਨੂੰ ਰਿਹਾਇਸ਼, ਸਿਹਤ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਯੋਜਨਾ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚੇ।
ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਹਾਊਸਿੰਗ ਸਕੀਮ ਤਹਿਤ ਹਰ ਯੋਗ ਪਰਿਵਾਰ ਨੂੰ ਪੱਕਾ ਘਰ ਬਣਾਉਣ ਲਈ ਕੁੱਲ 2.5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ, ਜਿਸ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਦਾ ਸੁਪਨਾ ਸਾਕਾਰ ਹੋਵੇਗਾ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ, ਰਿਤੇਸ਼ ਸ਼ਰਮਾ, ਨਿਗਮ ਦੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਸੁਪਰਡੈਂਟ ਲਵਲੀਨ ਸ਼ਰਮਾ, ਬਲਵਿੰਦਰ ਕਾਲਾ, ਕਾਜਲ ਬੌਬੀ, ਵਿਸ਼ਾਖਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Posted By: Daily Suraj Bureau

Latest News