ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸਣੇ ਸਮੁੱਚੀ ਸੁਰੱਖਿਆ ਵਾਪਸ ਲੈਣ 'ਤੇ ਭੜਕੇ ਸੁਖਬੀਰ ਸਿੰਘ ਬਾਦਲ

ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸਣੇ ਸਮੁੱਚੀ ਸੁਰੱਖਿਆ ਵਾਪਸ ਲੈਣ 'ਤੇ ਭੜਕੇ ਸੁਖਬੀਰ ਸਿੰਘ ਬਾਦਲ

ਮੰਡੀ ਕਿੱਲਿਆਂਵਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਣ ’ਤੇ ਸਰਕਾਰ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਖ਼ਤਰਨਾਕ ਤੇ ਘਾਤਕ ਮਨਸੂਬਿਆਂ ਦਾ ਖੁਲਾਸਾ ਹੋਣ ਦੇ ਦੋਸ਼ ਲਗਾਏ ਹਨ। ਸ. ਬਾਦਲ ਨੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਜ਼ਰੀਏ ਦੋਸ਼ ਲਗਾਇਆ ਕਿ ਇਹ ਫ਼ੈਸਲਾ ਸੂਬਾ ਸਰਕਾਰ ਵਲੋਂ ਜਾਣ-ਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਕਦਮ ਹੈ।   

#BikramMajithia #SukhbirBadal #PunjabPolitics #ZPlusSecurity #PoliticalVendetta #AkaliDal #AAPGovernment #SecurityWithdrawal