ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ‘ਆਪ੍ਰੇਸ਼ਨ ਸਿੰਦੂਰ’ ਦੀ ਕੀਤੀ ਪ੍ਰਸ਼ੰਸਾ
- ਰਾਸ਼ਟਰੀ
- 09 May,2025

ਨਵੀਂ ਦਿੱਲੀ : ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ‘ਆਪ੍ਰੇਸ਼ਨ ਸਿੰਦੂਰ’ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਅਸੀਂ ਪਹਿਲਗਾਮ ਵਿਚ ਨਿਹੱਥੇ ਸੈਲਾਨੀਆਂ 'ਤੇ ਕਾਇਰਤਾਪੂਰਨ ਹਮਲੇ ਤੋਂ ਬਾਅਦ ਪਾਕਿਸਤਾਨ ਦੁਆਰਾ ਸਪਾਂਸਰ ਕੀਤੇ ਗਏ ਅਤਿਵਾਦੀਆਂ ਅਤੇ ਉਨ੍ਹਾਂ ਦੇ ਸਮਰਥਨ ਵਿਧੀ ਵਿਰੁਧ ‘ਆਪ੍ਰੇਸ਼ਨ ਸਿੰਦੂਰ’ ਦੀ ਫ਼ੈਸਲਾਕੁੰਨ ਕਾਰਵਾਈ ਲਈ ਕੇਂਦਰ ਸਰਕਾਰ ਅਤੇ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਅਗਵਾਈ ਨੂੰ ਵਧਾਈ ਦਿੰਦੇ ਹਾਂ।
ਇਸ ਦੇ ਨਾਲ ਹੀ ਮੋਹਨ ਭਾਗਵਤ ਨੇ ਪਾਕਿਸਤਾਨ ਵਲੋਂ ਧਾਰਮਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਨਿੰਦਾ ਤੇ ਪੀੜਤ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਰਤੀ ਸਰਹੱਦ ਦੇ ਨਾਲ ਧਾਰਮਕ ਸਥਾਨਾਂ ਅਤੇ ਨਾਗਰਿਕ ਬਸਤੀਆਂ 'ਤੇ ਪਾਕਿਸਤਾਨੀ ਫ਼ੌਜ ਦੇ ਹਮਲਿਆਂ ਦੀ ਨਿੰਦਾ ਕਰਦੇ ਹਾਂ ਅਤੇ ਇਨ੍ਹਾਂ ਵਹਿਸ਼ੀ, ਅਣਮਨੁੱਖੀ ਹਮਲਿਆਂ ਵਿਚ ਪ੍ਰਭਾਵਤ ਲੋਕਾਂ ਦੇ ਪਰਵਾਰਾਂ ਪ੍ਰਤੀ ਅਪਣੀ ਦਿਲੀ ਸੰਵੇਦਨਾ ਪ੍ਰਗਟ ਕਰਦੇ ਹਾਂ।
#OperationSindoor #MohanBhagwat #RSSChief #IndianArmy #NationalSecurity #IndiaStrong #IndianDefense #BharatMata #Patriotism
Posted By:

Leave a Reply