ਸੁਨਾਮ ਵਿਖੇ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ
- ਪੰਜਾਬ
- 05 Mar,2025

ਸੁਨਾਮ : ਰੋਟਰੀ ਕਲੱਬ ਸੁਨਾਮ ਵੱਲੋਂ ਮਾਂ ਵੈਸ਼ਨੂੰ ਦੇਵੀ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸੰਸਥਾ ਦੇ ਪਹਿਲੇ ਬੈਚ ਵੱਲੋਂ ਕੰਪਿਊਟਰ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਲੱਬ ਪ੍ਰਧਾਨ ਦੇਵਿੰਦਰ ਪਾਲ ਸਿੰਘ ਰਿੰਪੀ ਦੀ ਅਗਵਾਈ ਹੇਠ ਸਰਟੀਫਿਕੇਟ ਵੰਡ ਸਮਾਰੋਹ ਸਥਾਨਕ ਰੋਟਰੀ ਕਲੱਬ ਵਿਖੇ ਕਰਵਾਇਆ ਗਿਆ।
ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ਦੇ ਨਾਲ ਹੋਈ। ਰੋਟਰੀ ਕਲੱਬ ਦੇ ਪ੍ਰਧਾਨ ਦੇਵਿੰਦਰ ਪਾਲ ਸਿੰਘ ਰਿੰਪੀ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸੰਬੋਧਨ ਕਰਦੇ ਹੋਏ ਸੰਸਥਾ ਦੇ ਡਾਇਰੈਕਟਰ ਸੀ.ਏ. ਲਕਸ਼ੈ ਸਿੰਗਲਾ ਨੇ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਲਗਾਓ ਲਈ ਇਸ ਤਰ੍ਹਾ ਦੇ ਹੋਰ ਵੀ ਪ੍ਰੋਗਰਾਮ ਉਲੀਕਦੇ ਰਹਿਣਗੇ ਤੇ ਵਿਦਿਆਰਥੀਆਂ ’ਚ ਪੜ੍ਹਾਈ ਪ੍ਰਤੀ ਭਾਵਨਾ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨਗੇ ।
ਰੋਟਰੀ ਦੇ ਜ਼ਿਲ੍ਹਾ ਗਵਰਨਰ 2023-24 ਘਣਸ਼ਿਆਮ ਕਾਂਸਲ ਨੇ ਵਿਦਿਆਰਥੀਆਂ ਨੂੰ ਰੋਟਰੀ ਵੱਲੋ ਚਲਾਏ ਜਾ ਰਹੇ ਸਾਖਰਤਾ ਸਬੰਧੀ ਅਤੇ ਸਿੱਖਿਆ ਸਬੰਧੀ ਹੋਰ ਪ੍ਰੋਗਰਾਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
Posted By:

Leave a Reply